ਮਨੀਸ਼ ਗੋਇਲ ਭਾਜਪਾ ਦੇ ਜ਼ਿਲ੍ਹਾ ਉਪ-ਪ੍ਰਧਾਨ ਨਿਯੁਕਤ
ਮਹਾਂਵੀਰ ਮਿੱਤਲ ਜੀਂਦ, 14 ਜੁਲਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਢੁੱਲ ਵੱਲੋਂ ਐਲਾਨੀ ਗਈ ਕਾਰਜਕਾਰਨੀ ਵਿੱਚ ਜੀਂਦ ਦੇ ਸਮਾਜਸੇਵੀ ਅਤੇ ਉੱਘੇ ਵਪਾਰੀ ਮਨੀਸ਼ ਗੋਇਲ ਨੂੰ ਜ਼ਿਲ੍ਹਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਨੀਸ਼ ਗੋਇਲ ਨੇ ਮੁੱਖ ਮੰਤਰੀ ਨਾਇਬ ਸਿੰਘ...
Advertisement
ਮਹਾਂਵੀਰ ਮਿੱਤਲ
ਜੀਂਦ, 14 ਜੁਲਾਈ
Advertisement
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਢੁੱਲ ਵੱਲੋਂ ਐਲਾਨੀ ਗਈ ਕਾਰਜਕਾਰਨੀ ਵਿੱਚ ਜੀਂਦ ਦੇ ਸਮਾਜਸੇਵੀ ਅਤੇ ਉੱਘੇ ਵਪਾਰੀ ਮਨੀਸ਼ ਗੋਇਲ ਨੂੰ ਜ਼ਿਲ੍ਹਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਨੀਸ਼ ਗੋਇਲ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਸੂਬਾਈ ਪ੍ਰਧਾਨ ਮੋਹਨ ਲਾਲ ਬੜੌਲੀ, ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਕੈਬਨਿਟ ਮੰਤਰੀ ਮਹੀਂਪਾਲ ਢਾਂਡਾ, ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਢੁੱਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਸ ਮੌਕੇ ਭਾਜਪਾ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
Advertisement
×