DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Manohar Lal Khattar ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੁਸ਼ਕਲਾਂ ਦੇ ਹੱਲ ਦਾ ਭਰੋਸਾ

ਕਿਸਾਨਾਂ ਦੇ ਵਫ਼ਦ ਦੀ ਵੱਖ-ਵੱਖ ਮੰਗਾਂ ’ਤੇ ਕੇਂਦਰੀ ਮੰਤਰੀ ਮੀਟਿੰਗ ਹੋੲੀ

  • fb
  • twitter
  • whatsapp
  • whatsapp
featured-img featured-img
ਕਿਸਾਨਾਂ ਨਾਲ ਮੀਟਿੰਗ ਕਰਦੇ ਹੋਏ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ।
Advertisement

ਕੇਂਦਰ ਸਰਕਾਰ ਅਤੇ ਕਿਸਾਨਾਂ ਦੇ 13 ਮੈਂਬਰੀ ਵਫ਼ਦ ਦਰਮਿਆਨ ਦਿੱਲੀ ਵਿੱਚ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਹੋਈ। ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਆਗੂਆਂ ਨੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਕੇਂਦਰੀ ਮੰਤਰੀ ਦੇ ਸਾਹਮਣੇ ਰੱਖੇ। ਮੀਟਿੰਗ ਦੀ ਅਗਵਾਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਅੱਗੇ ਭਾਰਤ-ਅਮਰੀਕਾ ਵਿਚਾਲੇ ਪ੍ਰਸਤਾਵਿਤ ਵਪਾਰਕ ਸਮਝੌਤੇ ਨੂੰ ਰੱਦ ਕਰਨ, ਸੀ2+50 ਫ਼ੀਸਦੀ ਦੇ ਫਾਰਮੂਲੇ ਅਨੁਸਾਰ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ, ਖੇਤੀਬਾੜੀ ਨਾਲ ਸਬੰਧਤ ਹੋਰ ਮਸਲਿਆਂ ਦਾ ਸਥਾਈ ਹੱਲ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਵਾਜਬ ਮੁੱਲ ਯਕੀਨੀ ਬਣਾਉਣ ਸਮੇਤ ਕਈ ਮੰਗਾਂ ਰੱਖੀਆਂ।

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨਾਲ ਜੁੜੇ ਮਸਲਿਆਂ ਨੂੰ ਸਿਰਫ਼ ਤੁਰੰਤ ਰਾਹਤ ਦੇਣ ਦੀ ਬਜਾਏ ਲੰਬੇ ਸਮੇਂ ਲਈ ਨੀਤੀਗਤ ਪੱਧਰ ’ਤੇ ਹੱਲ ਕੀਤਾ ਜਾਣਾ ਜ਼ਰੂਰੀ ਹੈ।

Advertisement

ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ‘ਖੇਤੀ ਬਚਾਓ’ ਹਰਿਆਣਾ ਦੇ ਉਪ ਪ੍ਰਧਾਨ ਰਾਜਿੰਦਰ ਸਿੰਘ ਚਹਿਲ ਨੇ ਝੋਨੇ ਦੀ ਆਉਣ ਵਾਲੀ ਖ਼ਰੀਦ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੇ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਾ ਧਾਨ ਅਜੇ ਤੱਕ ਕਈ ਸ਼ੈਲਰਾਂ ਤੋਂ ਪੂਰੀ ਤਰ੍ਹਾਂ ਨਹੀਂ ਚੁਕਾਇਆ ਗਿਆ, ਜਿਸ ਕਾਰਨ ਅਗਾਮੀ ਸੀਜ਼ਨ ’ਚ ਝੋਨੇ ਦੀ ਖ਼ਰੀਦ ਸਬੰਧੀ ਕਿਸਾਨ ਸ਼ਸ਼ੋਪੰਜ ’ਚ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿਛਲੇ ਸਾਲ ਦੇ ਧਾਨ ਦੀ ਚੁਕਾਈ ਦਾ ਮਸਲਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਇਸ ਦਾ ਸਿੱਧਾ ਪ੍ਰਭਾਵ ਨਵੇਂ ਸੀਜ਼ਨ ਦੀ ਖਰੀਦ ਪ੍ਰਕਿਰਿਆ ’ਤੇ ਪੈ ਸਕਦਾ ਹੈ। ਚਹਿਲ ਨੇ ਕੇਂਦਰੀ ਮੰਤਰੀ ਨੂੰ ਤੋਂ ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਸ਼ੈਲਰਾਂ ਵਿੱਚ ਪਏ ਪਿਛਲੇ ਸਾਲ ਦੇ ਧਾਨ ਦੀ ਚੁਕਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

Advertisement

ਕਿਸਾਨ ਆਗੂਆਂ ਵੱਲੋਂ ਉਠਾਇਆ ਝੋਨੇ ਦੀ ਖ਼ਰੀਦ ਨਾਲ ਸਬੰਧਤ ਮਸਲਾ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਗੰਭੀਰਤਾ ਨਾਲ ਸੁਣਿਆ। ਸ੍ਰੀ ਖੱਟਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕਿਸਾਨਾਂ ਦੇ ਹਿੱਤ ਵਿੱਚ ਇਨ੍ਹਾਂ ਮਸਲਿਆਂ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਨੇੜੇ ਹੋਣ ਕਰਕੇ ਇਸ ਨਾਲ ਜੁੜੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਬੇਹੱਦ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ‘ਖੇਤੀ ਬਚਾਓ’ ਵੱਲੋਂ ਫ਼ਤਿਹਾਬਾਦ ਦੇ ਬਲਾਕ ਪ੍ਰਧਾਨ ਰਵਿੰਦਰ ਕੜਵਾਸਰਾ ਅਤੇ ਭੱਠੂ ਦੇ ਬਲਾਕ ਪ੍ਰਧਾਨ ਵਿਨੋਦ ਗਿਜਰੋਈਆ ਵੀ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਪਹੁੰਚੇ ਹੋਏ ਸਨ।

Advertisement
×