ਮਾਨਸਾ: ਸੜਕ ਹਾਦਸੇ ਦੌਰਾਨ ਚਾਰ ਵਿਅਕਤੀਆਂ ਦੀ ਮੌਤ
ਮਾਨਸਾ-ਸਿਰਸਾ ਰੋਡ 'ਤੇ ਸ਼ੁੱਕਰਵਾਰ ਦੇਰ ਰਾਤ ਸਰਦੂਲਗੜ੍ਹ ਖੇਤਰ ਦੇ ਪਿੰਡ ਸਰਦੂਲੇਵਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਟਰੱਕ ਅਤੇ ਕਾਰਨ ਦੀ ਹੋ ਸਿੱਧੀ ਟੱਕਰ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਚਾਰ ਵਿਅਕਤੀਆਂ ਦੀ...
ਮਾਨਸਾ-ਸਿਰਸਾ ਰੋਡ 'ਤੇ ਸ਼ੁੱਕਰਵਾਰ ਦੇਰ ਰਾਤ ਸਰਦੂਲਗੜ੍ਹ ਖੇਤਰ ਦੇ ਪਿੰਡ ਸਰਦੂਲੇਵਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਟਰੱਕ ਅਤੇ ਕਾਰਨ ਦੀ ਹੋ ਸਿੱਧੀ ਟੱਕਰ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦ ਕਿ ਡਰਾਈਵਰ ਜ਼ਖ਼ਮੀ ਹੋ ਗਿਆ। ਉਹ ਚੰਡੀਗੜ੍ਹ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ।
ਪੁਲੀਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ ਇੱਕ ਮਰਦ ਸ਼ਾਮਲ ਹੈ। ਟੱਕਰ ਐਨੀ ਭਿਆਨਕ ਸੀ ਕਿ ਚਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮ੍ਰਿਤਕਾਂ ਦੀ ਪਛਾਣ ਰਾਧਾ ਦੇਵੀ, ਰੀਤੂ ਬਾਲਾ, ਊਸ਼ਾ ਬਾਂਸਲ ਅਤੇ ਅਸ਼ੋਕ ਕੁਮਾਰ ਵਜੋਂ ਹੋਈ ਹੈ। ਜ਼ਖ਼ਮੀ ਕਾਰ ਡਰਾਈਵਰ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ।
ਸਰਦੂਲਗੜ੍ਹ ਥਾਣੇ ਦੇ ਐੱਸ ਐੱਚ ਓ ਗਣੇਸ਼ਵਰ ਕੁਮਾਰ ਨੇ ਦੱਸਿਆ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਅਤੇ ਉਸ ਨੂੰ ਫੜਨ ਲਈ ਯਤਨ ਜਾਰੀ ਹਨ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਹੈ।

