ਪੱਤਰ ਪ੍ਰੇਰਕ
ਪੰਚਕੂਲਾ, 30 ਅਪਰੈਲ
ਇੱਥੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਨਨਾਇਕ ਜਨਤਾ ਪਾਰਟੀ(ਜਜਪਾ)ਦੇ ਕਈ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਭਾਜਪਾ ਵਿੱਚ ਸ਼ਾਮਲ ਕਰਨ ਸਬੰਧੀ ਸਮਾਗਮ ਐੱਮਡੀਸੀ ਦੇ ਪੰਚਕਮਲ ਦਫ਼ਤਰ ਵਿੱਚ ਹੋਇਆ। ਇਸ ਮੌਕੇ ਮੁੱਖ ਮੰਤਰੀ ਨਾਲ ਪੰਚਕੂਲਾ ਦੇ ਵਿਧਾਇਕ ਗਿਆਨ ਚੰਦ ਗੁਪਤਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਅਤੇ ਭਾਜਪਾ ਦੇ ਕਈ ਨੇਤਾ ਸ਼ਾਮਲ ਸਨ। ਜਜਪਾ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਨੇਤਾਵਾਂ ਵਿੱਚ ਅਸ਼ੋਕ ਸ਼ੇਰਵਾਲ, ਕੁਸੁਮ ਸ਼ੇਰਵਾਲ, ਹਰਪਾਲ ਸਿੰਘ ਕੰਬੋਜ ਅਤੇ ਵੱਡੀ ਗਿਣਤੀ ਜਜਪਾ ਵਰਕਰ ਹਾਜ਼ਰ ਸਨ। ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਭਾਜਪਾ ਦੀ ਡਬਲ ਇੰਜਣ ਸਰਕਾਰ ਨੇ ਨਾ ਸਿਰਫ ਹਰਿਆਣਾ ਵਿੱਚ ਸਗੋਂ ਪੂਰੇ ਦੇਸ਼ ਵਿੱਚ ਜ਼ੋਰ-ਸ਼ੋਰ ਨਾਲ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ ਉਹ ਕਰਕੇ ਵਿਖਾਉਂਦੀ ਹੈ।