DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਰਕੀਟ ਕਮੇਟੀ ਚੇਅਰਮੈਨ ਵੱਲੋਂ ਮੰਡੀ ਦਾ ਦੌਰਾ

ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ; ਵਪਾਰੀਆਂ ਨੂੰ ਇਲੈਕਟ੍ਰੌਨਿਕ ਸਕੇਲਾਂ ਦੀ ਵਰਤੋਂ ਦਾ ਸੁਝਾਅ

  • fb
  • twitter
  • whatsapp
  • whatsapp
featured-img featured-img
ਮਾਰਕੀਟ ਕਮੇਟੀ ਚੇਅਰਮੈਨ ਕਣਕ ਦਾ ਵਜ਼ਨ ਜਾਂਚਦੇ ਹੋਏ। -ਫੋਟੋ: ਸਤਨਾਮ ਸਿੰਘ
Advertisement

ਮਾਰਕੀਟ ਕਮੇਟੀ ਬਾਬੈਨ ਦੇ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਨੇ ਅੱਜ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਖਰੀਦ ਪ੍ਰਕਿਰਿਆ, ਤੋਲ ਪ੍ਰਣਾਲੀ ਤੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵਿਸਥਾਰ ਪੂਰਵਕ ਨਿਰੀਖਣ ਕੀਤਾ। ਉਨ੍ਹਾਂਂ ਮੰਡੀ ਵਿਚ ਹੋ ਰਹੀ ਕਣਕ ਦੀ ਸਰਕਾਰੀ ਖਰੀਦ ਦਾ ਵੀ ਨੇੜਿਓਂ ਨਿਰੀਖਣ ਕੀਤਾ। ਉਨ੍ਹਾਂਂ ਨੇ ਖਰੀਦ ਪ੍ਰਕਿਰਿਆ ਵਿਚ ਸ਼ਾਮਲ ਅਧਿਕਾਰੀਆਂ, ਕਰਮਚਾਰੀਆਂ ਤੇ ਵਪਾਰੀਆਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂਂ ਨੇ ਕਣਕ ਦੇ ਤੋਲ ਦੀ ਵਿਸ਼ੇਸ਼ ਜਾਂਚ ਕੀਤੀ ਤੇ ਪਾਰਦਰਸ਼ਤਾ ’ਤੇ ਜ਼ੋਰ ਦਿੱਤਾ। ਉਨ੍ਹਾਂਂ ਨੇ ਵਪਾਰੀਆਂ ਨੂੰ ਸਿਰਫ ਇਲੈਕਟ੍ਰੌਨਿਕ ਤੋਲਣ ਵਾਲੇ ਪੈਮਾਨਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਡਿਸਪਲੇਅ ਉਤੇ ਦੋਵੇਂ ਪਾਸੇ ਸਾਫ਼ ਦਿਖਾਈ ਦੇਣਾ ਚਾਹੀਦਾ ਹੈ। ਡਿਸਪਲੇ ਰਾਹੀਂ ਕਿਸਾਨਾਂ ਨੂੰ ਆਪਣੀ ਫਸਲ ਦਾ ਸਹੀ ਵਜ਼ਨ ਪਤਾ ਲੱਗ ਸਕੇਗਾ। ਜਿਸ ਨਾਲ ਕਿਸੇ ਵੀ ਸ਼ੰਕੇ ਨੂੰ ਦੂਰ ਕੀਤਾ ਜਾਏਗਾ। ਉਨ੍ਹਾਂਂ ਕਿਹਾ ਕਿ ਜੇਕਰ ਕੋਈ ਵਪਾਰੀ ਜਾਂ ਕਰਮਚਾਰੀ ਕਿਸੇ ਤਰ੍ਹਾਂ ਦੀ ਗਲਤੀ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਏਗੀ ਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਏਗਾ। ਉਨ੍ਹਾਂਂ ਨੇ ਮੰਡੀ ਵਿਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਤੇ ਬੈਠਣ ਦੀਆਂ ਸਹੂਲਤਾਂ ਦੀ ਵੀ ਜਾਂਚ ਕੀਤੀ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂਂ ਅਧਿਕਾਰੀਆਂ ਨੂੰ ਮੰਡੀ ਵਿਚ ਪਈ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Advertisement
Advertisement
×