DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਹਿਰੀਲੀ ਚੀਜ਼ ਨਿਗਲਣ ਵਾਲੀ ਵਿਆਹੁਤਾ ਦੀ ਮੌਤ

ਮੁੱਢਲੀ ਜਾਂਚ ਤੋਂ ਬਾਅਦ ਪੁਲੀਸ ਨੇ ਪੇਕੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ

  • fb
  • twitter
  • whatsapp
  • whatsapp
Advertisement

ਹਰਦੀਪ ਸਿੰਘ

ਇੱਥੋਂ ਨੇੜਲੇ ਪਿੰਡ ਨੂਰਪੁਰ ਹਕੀਮਾਂ ਦੀ ਜ਼ਹਿਰੀਲੀ ਚੀਜ਼ ਨਿਗਲਣ ਵਾਲੀ ਵਿਆਹੁਤਾ ਦੀ ਇਲਾਜ ਦੌਰਾਨ ਮੌਤ ਹੋ ਗਈ। ਮੌਤ ਤੋਂ ਬਾਅਦ ਵਿਆਹੁਤਾ ਦੇ ਸਹੁਰਾ ਅਤੇ ਪੇਕਾ ਪਰਿਵਾਰ ਨੇ ਇਕ-ਦੂਜੇ ’ਤੇ ਦੋਸ਼ ਲਾਏ ਹਨ। ਪੁਲੀਸ ਨੇ ਮ੍ਰਿਤਕਾ ਵੀਰ ਕੌਰ ਦੇ ਪਤੀ ਸੁਖਵਿੰਦਰ ਸਿੰਘ ਦੇ ਬਿਆਨਾਂ ’ਤੇ ਪੇਕੇ ਪਰਿਵਾਰ ਦੇ ਪੰਜ ਜੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੇ ਪਤੀ ਸੁਖਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਪਤਨੀ ਵੀਰ ਕੌਰ ਦੇ ਸਰਬਜੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਇਸ ਸਬੰਧੀ ਉਸ ਨੇ ਆਪਣੇ ਸਹੁਰੇ ਨੂੰ ਕਈ ਵਾਰ ਦੱਸਿਆ ਸੀ ਅਤੇ ਪਤਨੀ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਹੈ ਕਿ ਪਿੰਡ ਦੀ ਪੰਚਾਇਤ ਨੂੰ ਵੀ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਗਈ ਸੀ। ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਪੰਜ ਜੀਆਂ ਸਰਬਜੀਤ ਸਿੰਘ, ਉਸ ਦੇ ਪਿਤਾ ਜੋਗਿੰਦਰ ਸਿੰਘ, ਕੌੜੀ, ਰਾਜੂ ਅਤੇ ਜੀਤ ਸਿੰਘ ਵਿਰੁੱਧ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਦੂਜੇ ਪਾਸੇ, ਮ੍ਰਿਤਕਾ ਦੇ ਪਿਤਾ ਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਲੜਕੀ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਜ਼ਹਿਰ ਦੇ ਕੇ ਮਾਰਿਆ ਹੈ। ਪਿਤਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਕੁਝ ਵੀ ਨਹੀਂ ਦੱਸਿਆ ਗਿਆ ਸੀ।

Advertisement

ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕੀਤਾ ਹੈ। ਅੱਜ ਲੜਕੀ ਦੇ ਪਰਿਵਾਰਕ ਮੈਂਬਰ ਲਾਸ਼ ਲੈਣ ਪਹੁੰਚੇ ਹੋਏ ਸਨ। ਥਾਣਾ ਮੁਖੀ ਲਛਮਣ ਸਿੰਘ ਨੇ ਦੱਸਿਆ ਕਿ ਵੀਰ ਕੌਰ ਦੇ ਸਰਬਜੀਤ ਸਿੰਘ ਵਾਸੀ ਪਿੰਡ ਲਾਟੀਆ (ਕਪੂਰਥਲਾ) ਨਾਲ ਨਾਜਾਇਜ਼ ਸਬੰਧ ਸਨ। ਉਹ ਅਕਸਰ ਉਸ ਨਾਲ ਘਰ ਤੋਂ ਬਾਹਰ ਰਹਿੰਦੀ ਸੀ। ਉਸ ਦਾ ਪਤੀ ਉਸ ਨੂੰ ਅਜਿਹਾ ਕਰਨ ਤੋਂ ਵਰਜਦਾ ਸੀ, ਜਿਸ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ।

Advertisement

Advertisement
×