ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ
ਪਰਿਵਾਰਕ ਮੈਂਬਰਾਂ ਨੇ ਲਾਸ਼ ਸੜਕ ’ਤੇ ਰੱਖ ਕੇ ਕੀਤਾ ਪ੍ਰਦਰਸ਼ਨ
Advertisement
ਪੀਪੀ ਵਰਮਾ
ਪੰਚਕੂਲਾ, 14 ਜੁਲਾਈ
Advertisement
ਪੰਚਕੂਲਾ ਦੇ ਸੈਕਟਰ 20 ਵਿੱਚ ਇੱਕ ਵਿਆਹੁਤਾ ਮਹਿਲਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਤੋਂ ਬਾਅਦ ਪਰਿਵਾਰ ਨੇ ਉਸ ਦੇ ਪਤੀ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਰਿਵਾਰ ਨੇ ਸੈਕਟਰ 20 ਥਾਣੇ ਨੇੜੇ ਲਾਸ਼ ਸੜਕ ’ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪਤੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਮੌਕੇ ’ਤੇ ਪਹੁੰਚੀ ਪੁਲੀਸ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਅਧਿਕਾਰੀਆਂ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਮਿਲਣ ’ਤੇ ਪਰਿਵਾਰ ਨੇ ਪ੍ਰਦਰਸ਼ਨ ਸਮਾਪਤ ਕਰ ਦਿੱਤਾ।
Advertisement