ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਸ਼੍ਰੋਮਣੀ ਅਕਾਲੀ ਦਲ ਹਰਿਆਣਾ ਇਕਾਈ ਦੀ ਵਿਸ਼ੇਸ਼ ਬੈਠਕ

ਸ਼੍ਰੋਮਣੀ ਕਮੇਟੀ, ਹਰਿਆਣਾ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੇ ਕੀਤੀ ਸ਼ਿਰਕਤ
ਬੈਠਕ ਵਿਚ ਸ਼ਿਰਕਤ ਕਰਦੇ ਹੋਏ ਸਿੱਖ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ ਹਰਿਆਣਾ ਇੱਕਾਈ ਅਤੇ ਸਿੱਖ ਪਤਵੰਤਿਆਂ ਦੀ ਇੱਕ ਵਿਸ਼ੇਸ਼ ਬੈਠਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਮੀਰੀ ਪੀਰੀ ਮੈਡੀਕਲ ਕਾਲਜ ਤੇ ਇੰਸਟੀਚਿਊਟ ਵਿਚ ਹੋਈ। ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਬੈਠਕ ਵਿਚ ਹਰਿਆਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਤੇ ਸਾਬਕਾ ਮੈਂਬਰ, ਹਰਿਆਣਾ ਸਿੱਖ ਪੰਥਕ ਦਲ ਦੇ ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਅਤੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਆਹੁਦੇਦਾਰਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜਾ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸਿੱਖ ਮਿਸ਼ਨ ਹੀਰਆਣਾ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਵੱਖੋ-ਵੱਖ ਸਥਾਨਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਜਿਨ੍ਹਾਂ ਵਿਚ ਸਿੱਖ ਪੰਥ ਦੇ ਮਹਾਨ ਰਾਗੀ, ਪ੍ਰਚਾਰਕ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ। ਇਸ ਤਹਿਤ ਗੁਰਦੁਆਰਾ ਧੋਬਰੀ ਸਾਹਿਬ ਆਸਮ ਤੋਂ ਨਗਰ ਕੀਤਰਨ ਵੀ ਅਰੰਭ ਕੀਤਾ ਜਾ ਰਿਹਾ ਹੈ। ਰਘੂਜੀਤ ਵਿਰਕ ਨੇ ਮੀਰੀ ਪੀਰੀ ਮੈਡੀਕਲ ਕਾਲਜ ਤੇ ਰਿਸਰਚ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਥੇ ਹਸਪਤਾਲ ਵਿਚ ਹਰ ਤਰਾਂ ਦੇ ਰੋਗਾਂ ਦੀ ਓਪੀਡੀ, ਐੱਮਆਰਆਈ, ਸਿਟੀ ਸਕੈਨ, ਡਾਇਲੈਸਿਸ ਸੈਂਟਰ, ਅਤੇ ਹੋਰ ਸ਼ਾਮਲ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਕਰੋੜਾਂ ਰੁਪਏ ਖਰਚ ਕਰ ਕੇ ਮੈਡੀਕਲ ਕਾਲਜ ਦੀ ਇਮਾਰਤ ਬਣਾਈ ਜਾ ਰਹੀ ਹੈ। ਜੋ ਬਹੁਤ ਜਲਦ ਸੰਗਤਾਂ ਨੂੰ ਸਮਰਪਿਤ ਕੀਤੀ ਜਾਵੇਗੀ।

ਉਨਾਂ ਨੇ ਸੂਬਾ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਸਰਕਾਰ ਇਸ ਮੀਰੀ ਪੀਰੀ ਮੈਡੀਕਲ ਕਾਲਜ ਨੂੰ ਚਲਾਉਣ ਲਈ ਆਪਣਾ ਸਹਿਯੋਗ ਦੇਵੇ। ਇਸ ਮੌਕੇ ਆਏ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਆਗੂਆਂ ਨੇ ਫੈਸਲਾ ਕੀਤਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕਾਈ ਦਾ ਗਠਨ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰ ਅਤੇ ਹੋਰ ਸਿੱਖ ਆਗੂ ਮੌਜੂਦ ਸਨ।

Advertisement

Advertisement