ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 6 ਜੂਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਚ ਸਮਾਗਮਾਂ ਦੀ ਪੰਜ ਰੋਜ਼ਾ ਲੜੀ ਤਹਿਤ ਬੀਤੀ ਰਾਤ ਦੂਜੇ ਸਮਾਗਮ ਵਿਚ ਬੀਬੀ ਕੰਵਲਜੀਤ ਕੌਰ ਮਸਕੀਨ ਦੇ ਰਾਗੀ ਜਥੇ ਨੇ...
ਬੀਬਾ ਕੰਵਲਜੀਤ ਕੌਰ ਮਸਕੀਨ ਦਾ ਜਥਾ ਕੀਰਤਨ ਕਰਦਾ ਹੋਇਆ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ

ਸ਼ਾਹਬਾਦ ਮਾਰਕੰਡਾ, 6 ਜੂਨ

Advertisement

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਚ ਸਮਾਗਮਾਂ ਦੀ ਪੰਜ ਰੋਜ਼ਾ ਲੜੀ ਤਹਿਤ ਬੀਤੀ ਰਾਤ ਦੂਜੇ ਸਮਾਗਮ ਵਿਚ ਬੀਬੀ ਕੰਵਲਜੀਤ ਕੌਰ ਮਸਕੀਨ ਦੇ ਰਾਗੀ ਜਥੇ ਨੇ ਗੁਰਬਾਣੀ ਨਾਲ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ। ਗੁਰਦੁਆਰੇ ਦੇ ਸੀਨੀਅਰ ਮੀਤ ਗ੍ਰੰਥੀ ਗਿਆਨ ਸ਼ੁਬੇਗ ਸਿੰਘ ਨੇ ਰਹਿਰਾਸ ਦਾ ਪਾਠ ਕਰ ਕੇ ਸਮਾਗਮ ਦੀ ਆਰੰਭਤਾ ਕੀਤੀ।

ਭਾਈ ਗੌਤਮ ਸਿੰਘ ਜੀ ਹਜ਼ੂਰੀ ਰਾਗੀ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪੰਥ ਵਿਦਵਾਨ ਗਿਆਨੀ ਸਾਹਿਬ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ। ਬੀਬੀ ਕੰਵਲਜੀਤ ਕੌਰ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਨੂੰ ਤਿਆਗ ਕੇ ਖੰਡੇ ਬਾਟੇ ਦਾ ਅੰਮ੍ਰਿਤ ਛਕਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਗੁਰਬਾਣੀ ਅਨੁਸਾਰ ਅੰਮ੍ਰਿਤ ਵੇਲੇ ਦਾ ਇਸ਼ਨਾਨ ਕਰਨਾ ਹਰ ਇਕ ਸਿੱਖ ਦਾ ਮੁੱਢਲਾ ਧਰਮ ਹੈ ਜੋ ਅੰਮ੍ਰਿਤ ਵੇਲੇ ਦੇ ਇਸ਼ਨਾਨ ਨੂੰ ਨੇਮ ਤੇ ਪ੍ਰੇਮ ਨਾਲ ਨਿਭਾਉਂਦਾ ਹੈ ਤਾਂ ਉਹ ਪ੍ਰਮਾਤਮਾ ਨਾਲ ਜੁੜਦਾ ਹੈ। ਇਸ ਮੌਕੇ ਭਗਵੰਤ ਸਿੰਘ ਖਾਲਸਾ, ਕੁਲਵੰਤ ਸਿੰਘ ਰਫੀਕ, ਦਲਜੀਤ ਸਿੰਘ, ਸੁਖਚੈਨ ਸਿੰਘ, ਮਲਕਿੰਦਰ ਸਿੰਘ, ਨਰਿੰਦਰਪਾਲ ਸਿੰਘ, ਗਗਨਦੀਪ ਸਿੰਘ ਮੌਜੂਦ ਸਨ। ਮੰਚ ਦਾ ਸੰਚਾਲਨ ਨਰਿੰਦਰ ਸਿੰਘ ਭਿੰਡਰ ਨੇ ਬਾਖੂਬੀ ਕੀਤਾ। ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ ਸੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Advertisement