ਸ਼ਹੀਦੀ ਦਿਹਾੜਾ: ਹਰਿਆਣਾ ਵਿੱਚ ਨਗਰ ਕੀਰਤਨ ਦਾ ਨਿੱਘਾ ਸਵਾਗਤ
ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਤਾਬਦੀ ਸ਼ਹੀਦੀ ਨੂੰ ਸਮਰਪਿਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਰਕਾਰ ਵੱਲੋਂ ਸੰਗਤ ਦੇ ਸਹਿਯੋਗ ਨਾਲ ‘ਮਹਾਨ ਸ਼ਹੀਦੀ ਯਾਤਰਾ’ ਨਗਰ ਕੀਰਤਨ ਦਾ...
ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਤਾਬਦੀ ਸ਼ਹੀਦੀ ਨੂੰ ਸਮਰਪਿਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਰਕਾਰ ਵੱਲੋਂ ਸੰਗਤ ਦੇ ਸਹਿਯੋਗ ਨਾਲ ‘ਮਹਾਨ ਸ਼ਹੀਦੀ ਯਾਤਰਾ’ ਨਗਰ ਕੀਰਤਨ ਦਾ ਹਰਿਆਣਾ ਵਿੱਚ ਸੰਗਤ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ। ਸਿੰਘ ਸਭਾ ਸੈਕਟਰ-15 ਦੀ ਪ੍ਰਧਾਨ ਰਾਣਾ ਕੌਰ ਭੱਟੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਹੋਰ ਆਗੂਆਂ ਨੇ ਗੁਰਦੁਆਰਾ ਸਿੰਘ ਸਭਾ ਵਿੱਚ ਹੋਏ ਸਮਾਗਮ ਵਿੱਚ ਸ਼ਿਰਕਤ ਕੀਤੀ। ਕੇਂਦਰੀ ਮੰਤਰੀ ਖੱਟਰ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਵੱਲੋਂ ਮਨੁੱਖਤਾ ਲਈ ਕੁਰਬਾਨੀ ਦਿੱਤੀ ਗਈ। ਰਾਣਾ ਕੌਰ ਭੱਟੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰੂ ਤੇਗ਼ ਬਹਾਦਰ ਯਾਤਰੀ ਨਿਵਾਸ ਬਣਾਉਣ ਲਈ ਪਲਾਟ ਦਿੱਤਾ ਜਾਵੇ। ਇਸ ਮੌਕੇ ਗੁਰਿੰਦਰ ਸਿੰਘ ਆਹੂਜਾ (ਜਨਰਲ ਸਕੱਤਰ), ਨਵਜੀਤ ਸਿੰਘ ਬਿੰਦਰਾ, ਗੁਰਮੀਤ ਸਿੰਘ ਬਿੰਦਰਾ, ਜਤਿੰਦਰ ਕੌਰ, ਨਰਿੰਦਰ ਸਿੰਘ ਆਹੂਜਾ, ਇੰਦਰਜੀਤ ਸਿੰਘ, ਸਤਿੰਦਰ ਸਿੰਘ ਬੰਗਾ, ਗਗਨਦੀਪ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਇਸੇ ਦੌਰਾਨ ਸਿੱਖ ਭਾਈਚਾਰੇ ਵੱਲੋਂ ਬੜਖਲ ਵਿਧਾਨ ਸਭਾ ਹਲਕੇ ਦੇ ਵਿਧਾਇਕ ਧਨੇਸ਼ ਅਦਲੱਖਾ ਅਤੇ ਕੌਂਸਲਰ ਜਸਵੰਤ ਸਿੰਘ ਨਾਗਰਾ ਨੂੰ ਅਪੀਲ ਕੀਤੀ ਗਈ ਹੈ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਸਬੰਧ ਵਿੱਚ ਮਨਾਈ ਜਾ ਰਹੀ ਸ਼ਤਾਬਦੀ ਦੇ ਮੱਦੇਨਜ਼ਰ ਸ਼ਹਿਰ ਵਿੱਚ ਕੋਈ ਢੁੱਕਵੀਂ ਯਾਦਗਾਰ ਬਣਾਈ ਜਾਵੇ।

