DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ: ਰੰਧਾਵਾ

ਸ਼ਹੀਦ ਗੁਰਪ੍ਰੀਤ ਸਿੰਘ ਦੀ ਛੇਵੀਂ ਬਰਸੀ ਮਨਾਈ
  • fb
  • twitter
  • whatsapp
  • whatsapp

ਸਰਬਜੀਤ ਸਿੰਘ ਭੱਟੀ

ਲਾਲੜੂ, 14 ਜੁਲਾਈ

ਲੇਹ ਵਿੱਚ ਛੇ ਸਾਲ ਪਹਿਲਾਂ ਸ਼ਹੀਦ ਹੋਏ ਪਿੰਡ ਧਰਮਗੜ੍ਹ ਦੇ ਛੇਵੀਂ ਸਿੱਖ ਰੈਜੀਮੈਂਟ ਦੇ ਸਿਪਾਹੀ ਗੁਰਪ੍ਰੀਤ ਸਿੰਘ ਦੀ ਅੱਜ ਪਿੰਡ ਵਾਸੀਆਂ ਵੱਲੋਂ ਛੇਵੀਂ ਬਰਸੀ ਮਨਾਈ ਗਈ, ਜਿਸ ਵਿੱਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਹੀਦ ਗੁਰਪ੍ਰੀਤ ਸਿੰਘ ਦੇ ਬੁੱਤ ਨੂੰ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜ਼ਲੀ ਭੇਟ ਕੀਤੀ।

ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ, ਇਨ੍ਹਾਂ ਦੀ ਬਦੌਲਤ ਹੀ ਅਸੀਂ ਅੱਜ ਆਪਣੇ ਘਰਾਂ ਵਿੱਚ ਰਹਿ ਕੇ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਕਦੇ ਮਰਿਆ ਨਹੀਂ ਕਰਦੇ ਤੇ ਉਹ ਹਮੇਸ਼ਾ ਅਮਰ ਰਹਿੰਦੇ ਹਨ ਅਤੇ ਪਿੰਡ ਵਾਸੀਆਂ ਨੂੰ ਸ਼ਹੀਦ ਗੁਰਪ੍ਰੀਤ ਸਿੰਘ ’ਤੇ ਮਾਣ ਹੋਣਾ ਚਾਹੀਦਾ ਹੈ। ਸ੍ਰੀ ਰੰਧਾਵਾ ਨੇ ਸ਼ਹੀਦ ਗੁਰਪ੍ਰੀਤ ਸਿੰਘ ਅਕੈਡਮੀ ਧਰਮਗੜ੍ਹ ਨੂੰ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ ਕੀਤਾ। ਬਰਸੀ ’ਤੇ ਛੇਵੀਂ ਸਿੱਖ ਰੈਜੀਮੈਂਟ ਦੇ ਸੀਓ ਤੇ ਐੱਸਐੱਮ ਦੇ ਨਿਰਦੇਸ਼ਾਂ ’ਤੇ ਪੁੱਜੇ ਫੌਜੀ ਭਰਾਵਾਂ ਨੇ ਸ਼ਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ਵਿੱਚ ਸਾਹਿਬ ਸਿੰਘ ਧਰਮਗੜ੍ਹ ਨੇ ਹਲਕਾ ਵਿਧਾਇਕ ਦਾ ਸਨਮਾਨ ਕੀਤਾ ਅਤੇ ਅਕੈਡਮੀ ਵਿੱਚ ਸਿਖਲਾਈ ਦੌਰਾਨ ਸਰਕਾਰੀ ਨੌਕਰੀ ’ਤੇ ਲੱਗੇ ਨੌਜਵਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ। ਇਸ ਮੌਕੇ ‘ਆਪ’ ਆਗੂ ਹਰੀਸ਼ ਮਦਾਨ ਸਣੇ ਸ਼ਹੀਦ ਦੇ ਪਿਤਾ ਧਰਮਪਾਲ ਸਿੰਘ, ਚਾਚਾ ਰੂਪ ਚੰਦ, ਭਰਾ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਸਰੂਪ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਬਲਜੀਤ ਸਿੰਘ ਬੱਲੂ, ਇੰਦਰਜੀਤ ਸਿੰਘ, ਗੁਰਭਜਨ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।