ਅੰਬਾਲਾ: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਛਾਉਣੀ ਵਿਚ ਜੀਟੀ ਰੋਡ ’ਤੇ ਬਣ ਰਿਹਾ ਸ਼ਹੀਦ ਸਮਾਰਕ ਪਹਿਲੀ ਜੰਗ-ਏ-ਆਜ਼ਾਦੀ 1857 ਦੀ ਕ੍ਰਾਂਤੀ ਦੇ ਅਣਗਿਣਤ ਯੋਧਿਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਨਵੀਂ ਪਛਾਣ ਦੇਵੇਗਾ। ਇਹ ਸਮਾਰਕ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਸਮਾਰਕ ਦਾ ਕੰਮ ਅਗਲੇ ਸਾਲ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ। ਗ੍ਰਹਿ ਮੰਤਰੀ ਅੱਜ ਸ਼ਹੀਦੀ ਸਮਾਰਕ ਦੇ ਉਸਾਰੀ ਕਾਰਜ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। -ਨਿੱਜੀ ਪੱਤਰ ਪ੍ਰੇਰਕ