ਸਾਇੰਸ ਮੇਲੇ ’ਚ ਮਾਤਾ ਰੁਕਮਣੀ ਸਕੂਲ ਦੀ ਝੰਡੀ
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੀ 21 ਜਨਵਰੀ ਨੂੰ ਕੁਰੂਕਸ਼ੇਤਰ ਵਿੱਚ ਕਰਵਾਏ ਆਲ ਇੰਡੀਆ ਸਾਇੰਸ ਮੇਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਅੰਜੂ ਪਰਮਾਰ ਨੇ ਦੱਸਿਆ ਕਿ ਇਹ ਮੁਕਾਬਲਾ ਕੁਰੂਕਸ਼ੇਤਰ ਦੇ ਪੈਨੋਰਮਾ...
Advertisement
ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੀ 21 ਜਨਵਰੀ ਨੂੰ ਕੁਰੂਕਸ਼ੇਤਰ ਵਿੱਚ ਕਰਵਾਏ ਆਲ ਇੰਡੀਆ ਸਾਇੰਸ ਮੇਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਅੰਜੂ ਪਰਮਾਰ ਨੇ ਦੱਸਿਆ ਕਿ ਇਹ ਮੁਕਾਬਲਾ ਕੁਰੂਕਸ਼ੇਤਰ ਦੇ ਪੈਨੋਰਮਾ ਸੈਂਟਰ ਵਿੱਚ ਆਲ ਇੰਡਿਆ ਸਾਇੰਸ ਵਿਭਾਗ ਵੱਲੋਂ ਕਰਵਾਇਆ ਗਿਆ ਸੀ। ਇਸ ਵਿੱਚ ਛੇ ਜ਼ਿਲ੍ਹਿਆਂ ਦੇ 50 ਸਕੂਲਾਂ ਨੇ ਹਿੱਸਾ ਲਿਆ ਸੀ। ਇਸ ਦੌਰਾਨ 90 ਪ੍ਰਾਜੈਕਟ ਪ੍ਰਦਰਸ਼ਿਤ ਕੀਤੇ ਗਏ। ਇਸ ਦੌਰਾਨ 11ਵੀਂ ਦੀਆਂ ਵਿਦਿਆਰਥਣਾਂ ਨਿਹਾਰਿਕਾ, ਸਿੱਧਿਕਾ ਤੇ ਸੋਹਾਨਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਡਾ. ਤ੍ਰੈਲੋਕਿਆ ਨਾਥ ਸਸਮਲ ਐਨ ਆਈ ਟੀ ਕੁਰੂਕਸ਼ੇਤਰ ਤੇ ਪ੍ਰੋ. ਸੁਨੀਲ ਢੀਂਗਰਾ ਨੇ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕੀਤਾ। ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਨੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੀ ਕੋਆਰਡੀਨੇਟਰ ਪ੍ਰੋਮਿਲਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Advertisement
Advertisement
×

