ਸਕੂਲ ’ਚ ਗਣਿਤ ਓਲੰਪਿਆਡ
ਸਾਇੰਸ ਓਲੰਪਿਆਡ ਫਾਊਂਡੇਸ਼ਨ ਵੱਲੋਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਣਿਤ ਓਲੰਪਿਆਡ ਪ੍ਰੀਖਿਆ ਕਰਵਾਈ ਗਈ। ਇਸ ਵੱਕਾਰੀ ਪ੍ਰੀਖਿਆ ਵਿੱਚ ਕੁੱਲ 62 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਗਣਿਤ ਵਿੱਚ ਆਪਣੀ ਦਿਲਚਸਪੀ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਤਰਰਾਸ਼ਟਰੀ ਗਣਿਤ ਓਲੰਪਿਆਡ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗਣਿਤ ਦੇ ਸਵਾਲ ਹੱਲ ਕਰਨ ਦੀ ਯੋਗਤਾ ਨੂੰ ਵਧਾਉਣਾ ਸੀ। ਇਹ ਪ੍ਰੀਖਿਆ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ’ਤੇ ਆਪਣੀਆਂ ਯੋਗਤਾਵਾਂ ਵੀ ਜਾਂਚ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ ਤੇ ਉਨ੍ਹਾਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕਰਦੀ ਹੈ। ਸਕੂਲ ਦੇ ਗਣਿਤ ਵਿਭਾਗ ਦੇ ਮੁਖੀ ਸਾਹਿਲ ਕੁਮਾਰ ਤੇ ਓਲੰਪਿਆਡ ਕੋਆਰਡੀਨੇਟਰ ਰਾਹੁਲ ਦੀ ਅਗਵਾਈ ਤੇ ਸਹਾਇਤਾ ਹੇਠ ਇਹ ਪ੍ਰੀਖਿਆ ਸਫਲਤਾਪੂਰਵਕ ਸੰਪਨ ਹੋਈ।
ਸਕੂਲ ਦੇ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ, ਵਾਈਸ ਪ੍ਰਿੰਸੀਪਲ ਸਤਬੀਰ ਸਿੰਘ ਤੇ ਪ੍ਰਬੰਧਕ ਮਨੋਜ ਭਸੀਨ ਨੇ ਪ੍ਰੀਖਿਆ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਗਣਿਤ ਦੀ ਡੂੰਘੀ ਸਮਝ ਇਕ ਤਰਕ ਪੂਰਨ ਪਹੁੰਚ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਮਿਆਰੀ ਸਿਖਿੱਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪ੍ਰੀਖਿਆ ਦੇ ਨਤੀਜੇ ਸਾਇੰਸ ਓਲੰਪਿਆਡ ਫਾਊਂਡੇਸ਼ਨ ਵਲੋਂ ਮੁਲਾਂਕਣ ਤੋਂ ਬਾਅਦ ਐਲਾਨੇ ਜਾਣਗੇ। ਇਸ ਦੌਰਾਨ ਸਕੂਲ ਪ੍ਰਬੰਧਕਾਂ ਨੇ ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਹੋਰਾਂ ਨੂੰ ਅਜਿਹੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
