ਸਰਕਾਰੀ ਸਕੂਲ ਵਿੱਚ ਗਣਿਤ ਪ੍ਰਦਰਸ਼ਨੀ
ਅਮਰਗੜ੍ਹ ਮਝੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਗਣਿਤ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਟਨ ਬਲਾਕ ਕਮੇਟੀ ਦੇ ਪ੍ਰਧਾਨ ਵਿਕਰਮ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਸਕੂਲ ਦੇ ਮੈਦਾਨ ਵਿੱਚ ਸੱਭਿਆਚਾਰਕ ਸਮਾਗਮ ਤੇ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਮੁੱਖ...
Advertisement
ਅਮਰਗੜ੍ਹ ਮਝੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਗਣਿਤ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਟਨ ਬਲਾਕ ਕਮੇਟੀ ਦੇ ਪ੍ਰਧਾਨ ਵਿਕਰਮ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਸਕੂਲ ਦੇ ਮੈਦਾਨ ਵਿੱਚ ਸੱਭਿਆਚਾਰਕ ਸਮਾਗਮ ਤੇ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਿਕਰਮ ਸਿੰਘ ਚੀਮਾ ਨੇ ਸਕੂਲ ਦੇ ਵਿਕਾਸ ਲਈ ਕਈ ਮਹੱਤਵਪੂਰਨ ਐਲਾਨ ਕੀਤੇ। ਸਕੂਲ ਸਟਾਫ ਤੇ ਪਿੰਡ ਵਾਸੀਆਂ ਨੇ ਸਮਾਗਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਮਹਿਮਾਨਾਂ ਨੇ ਸਕੂਲ ਦੇ ਸਮੁੱਚੇ ਸਟਾਫ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਵੀ ਅਜਿਹੀਆਂ ਵਿਦਿਅਕ ਗਤੀਵਿਧੀਆਂ ਜਾਰੀ ਰੱਖਣ ਦਾ ਵਾਅਦਾ ਕੀਤਾ। ਮੰਚ ਦਾ ਸੰਚਾਲਨ ਵਰਿੰਦਰ ਸਿੰਘ ਨੇ ਬਾਖੂਬੀ ਕੀਤਾ। ਇਸ ਮੌਕੇ ਸੀ ਐੱਮ ਜੀ ਏ ਮੁਸਕਾਨ ਯਾਦਵ, ਡਾਈਟ ਇੰਚਾਰਜ ਡਾ. ਜਸਵਿੰਦਰ, ਗਣਿਤ ਮਾਹਿਰ ਸੁਸ਼ਮਾ ਤੇ ਰਾਜਿੰਦਰ ਟੰਡਨ ਮੌਜੂਦ ਸਨ।
Advertisement
Advertisement
×

