ਸਿਰਸਾ: ਉੜੀਸਾ ਦੇ ਰਾਜਪਾਲ ਪ੍ਰੋ. ਗਣੇਸ਼ੀ ਲਾਲ ਅੱਜ ਹਿਸਾਰ ਰੋਡ ਸਥਿਤ ਰਾਇਲ ਹਵੇਲੀ ‘ਚ ਡੇਰਾ ਬਾਬਾ ਭੂਮਣ ਸ਼ਾਹ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਨਾਲ ਲੰਮੀ ਗੱਲਬਾਤ ਕੀਤੀ। ਇਸ ਮੌਕੇ ‘ਤੇ ਭਾਜਪਾ ਦੇ ਆਗੂ ਸ਼ੀਸ਼ਪਾਲ ਕੰਬੋਜ, ਮਨੀਸ਼ ਸਿੰਗਲਾ, ਹਰਪਿੰਦਰ ਸ਼ਰਮਾ ਸਮੇਤ ਕਈ ਭਾਜਪਾ ਆਗੂ ਉਨ੍ਹਾਂ ਨਾਲ ਮੌਜੂਦ ਸਨ। ਉੜੀਸਾ ਦੇ ਰਾਜਪਾਲ ਪ੍ਰੋ. ਗਣੇਸ਼ੀ ਲਾਲ ਨੇ ਅੱਜ ਹਿਸਾਰ ਰੋਡ ਸਥਿਤ ਰਾਇਲ ਹਵੇਲੀ ‘ਚ ਡੇਰਾ ਬਾਬਾ ਭੂਮਣ ਸ਼ਾਹ ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਨਾਲ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਇਸ ਮੌਕੇ ਅਧਿਆਤਮ ਤੋਂ ਇਲਾਵਾ ਵਾਤਾਵਰਨ ਨੂੰ ਬਚਾਉਣ ਅਤੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਖ਼ਤਮ ਕਰਨ ਵਰਗੇ ਵਿਸ਼ਿਆਂ ‘ਤੇ ਗੱਲਬਾਤ ਹੋਈ ਹੈ। -ਨਿੱਜੀ ਪੱਤਰ ਪ੍ਰੇਰਕ