ਉਚਾਨਾ ਦੇ ਵਿਕਾਸ ਲਈ ਮੀਟਿੰਗ
ਉਚਾਨਾ ਉਪ ਮੰਡਲ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਵਿਧਾਇਕ ਦੇਵਿੰਦਰ ਚਤਰਭੁੱਜ ਅਤਰੀ ਨੇ ਹਲਕੇ ਦੇ ਵਿਕਾਸ ਸਬੰਧੀ ਪੰਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ ਡੀ ਐੱਮ ਦਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।...
Advertisement
ਉਚਾਨਾ ਉਪ ਮੰਡਲ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਵਿਧਾਇਕ ਦੇਵਿੰਦਰ ਚਤਰਭੁੱਜ ਅਤਰੀ ਨੇ ਹਲਕੇ ਦੇ ਵਿਕਾਸ ਸਬੰਧੀ ਪੰਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ ਡੀ ਐੱਮ ਦਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਵਿਧਾਇਕ ਨੇ ਕਿਹਾ ਕਿ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਉਹ ਹਫ਼ਤੇ ਵਿੱਚ ਇੱਕ ਵਾਰ ਸਰਕਾਰੀ ਸਕੂਲਾਂ ਦਾ ਮੁਆਇਨਾ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸੁਰੱਖਿਆ ਦੀ ਜਾਂਚ ਕੀਤੀ ਜਾਵੇ ਅਤੇ ਹਰ ਪਿੰਡ ਵਿੱਚ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਸਾਡਾ ਭਵਿੱਖ ਹਨ ਅਤੇ ਲਾਇਬ੍ਰੇਰੀ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲੋੜੀਂਦਾ ਮਾਹੌਲ ਤਿਆਰ ਕੀਤਾ ਜਾ ਸਕਦਾ ਹੈ।
Advertisement
Advertisement
