ਸਬ-ਡਿਵੀਜ਼ਨਲ ਵਿਜੀਲੈਂਸ ਤੇ ਨਿਗਰਾਨ ਕਮੇਟੀ ਦੀ ਮੀਟਿੰਗ
ਸਬ-ਡਿਵੀਜ਼ਨਲ ਮੈਜਿਸਟਰੇਟ ਸੁਰੇਂਦਰ ਸਿੰਘ ਨੇ ਸਬ-ਡਿਵੀਜ਼ਨਲ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਐੱਸ ਸੀ ਅਤੇ ਐੱਸ ਟੀ ਐਕਟ ਤਹਿਤ ਦਰਜ ਤਿੰਨ ਮਾਮਲਿਆਂ ’ਤੇ ਚਰਚਾ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ...
Advertisement
ਸਬ-ਡਿਵੀਜ਼ਨਲ ਮੈਜਿਸਟਰੇਟ ਸੁਰੇਂਦਰ ਸਿੰਘ ਨੇ ਸਬ-ਡਿਵੀਜ਼ਨਲ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਐੱਸ ਸੀ ਅਤੇ ਐੱਸ ਟੀ ਐਕਟ ਤਹਿਤ ਦਰਜ ਤਿੰਨ ਮਾਮਲਿਆਂ ’ਤੇ ਚਰਚਾ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਤਹਿਸੀਲ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਐੱਸ ਸੀ ਅਤੇ ਐੱਸ ਟੀ ਐਕਟ ਨਾਲ ਸਬੰਧਤ ਮਾਮਲਿਆਂ ਵਿੱਚ ਪੀੜਤਾਂ ਨੂੰ ਸਰਕਾਰ ਦੁਆਰਾ ਨਿਰਧਾਰਤ ਵਿੱਤੀ ਸਹਾਇਤਾ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਅਧਿਕਾਰੀ ਪੁਲੀਸ ਵਿਭਾਗ ਨਾਲ ਤਾਲਮੇਲ ਕਰਨ ਅਤੇ ਸਥਿਤੀ ਦੀ ਨਿਗਰਾਨੀ ਕਰਨ। ਇਸ ਮੌਕੇ ਤਹਿਸੀਲ ਭਲਾਈ ਅਫ਼ਸਰ ਕੰਵਲ ਸਿੰਘ, ਐੱਸ ਆਈ ਸੁਰੇਂਦਰ ਪਾਲ ਅਤੇ ਓਮਪ੍ਰਕਾਸ਼ ਆਦਿ ਹਾਜ਼ਰ ਸਨ।
Advertisement
Advertisement
×

