DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਸਾਖੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਇਤਿਹਾਸਕ ਗੁਰਦੁਆਰਾ ਟੋਕਾ ਸਾਹਿਬ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਸਮਾਗਮ ਦੀਆਂ ਤਿਆਰੀਆਂ ’ਤੇ ਚਰਚਾ ਕੀਤੀ ਗਈ। ਪਾਰਕਿੰਗ ਤੇ ਲੰਗਰ ਪ੍ਰਬੰਧ ਅਤੇ ਹੋਰ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ...

  • fb
  • twitter
  • whatsapp
  • whatsapp
featured-img featured-img
ਸਮਾਗਮ ਸਬੰਧੀ ਚਰਚਾ ਕਰਦੇ ਹੋਏ ਪ੍ਰਬੰਧਕ ਅਤੇ ਹੋਰ। -ਫੋਟੋ: ਫਰਿੰਦਰ ਗੁਲਿਆਣੀ
Advertisement

ਇਤਿਹਾਸਕ ਗੁਰਦੁਆਰਾ ਟੋਕਾ ਸਾਹਿਬ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਸਮਾਗਮ ਦੀਆਂ ਤਿਆਰੀਆਂ ’ਤੇ ਚਰਚਾ ਕੀਤੀ ਗਈ। ਪਾਰਕਿੰਗ ਤੇ ਲੰਗਰ ਪ੍ਰਬੰਧ ਅਤੇ ਹੋਰ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਗਤ ਤੋਂ ਸੁਝਾਅ ਲਏ ਗਏ। ਮੁਖਤਿਆਰ ਸਿੰਘ ਨੇ ਦੱਸਿਆ ਕਿ ਗੁਰਦੁਆਰੇ ਵਿੱਚ ਵਿਸਾਖੀ 14 ਅਪਰੈਲ ਨੂੰ ਮਨਾਈ ਜਾ ਰਹੀ ਹੈ। ਉਨ੍ਹਾਂ ਸੰਗਤ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਜੀਤ ਸਿੰਘ ਧਮੋਲੀ, ਸੁਖਪਾਲ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ, ਹਰਭਜਨ ਸਿੰਘ, ਪ੍ਰਦੀਪ ਸਿੰਘ ਟਿੱਲੂ ਅਤੇ ਕਰਮਜੀਤ ਸਿੰਘ, ਰਾਮ ਬਖਸ਼ ਸਿੰਘ, ਯਾਦ ਰਾਮ, ਖੁਸ਼ਵਿੰਦਰ ਸਿੰਘ, ਭੁਪਿੰਦਰ ਸਿੰਘ, ਨਾਹਰ ਸਿੰਘ ਅਤੇ ਨਰਿੰਦਰ ਸਿੰਘ ਆਦਿ ਮੌਜੂਦ ਸਨ।

Advertisement
Advertisement
×