DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੇਘਵਾਲ ਨੇ 56 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੀਪੀ ਵਰਮਾ ਪੰਚਕੂਲਾ, 27 ਅਪਰੈਲ ਪੰਚਕੂਲਾ ਦੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ ਦੇ ਦਫ਼ਤਰ ਵੱਲੋਂ ਰੈੱਡ ਬਿਸ਼ਪ ਕੰਪਲੈਕਸ ਵਿੱਚ ਇੱਕ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੌਜੂਦ ਕੇਂਦਰੀ ਕਾਨੂੰਨ ਅਤੇ ਨਿਆਂ ਅਤੇ ਸੰਸਦੀ ਮਾਮਲੇ ਰਾਜ ਮੰਤਰੀ ਅਰਜੁਨ...
  • fb
  • twitter
  • whatsapp
  • whatsapp
Advertisement
ਪੀਪੀ ਵਰਮਾ

ਪੰਚਕੂਲਾ, 27 ਅਪਰੈਲ

Advertisement

ਪੰਚਕੂਲਾ ਦੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ ਦੇ ਦਫ਼ਤਰ ਵੱਲੋਂ ਰੈੱਡ ਬਿਸ਼ਪ ਕੰਪਲੈਕਸ ਵਿੱਚ ਇੱਕ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੌਜੂਦ ਕੇਂਦਰੀ ਕਾਨੂੰਨ ਅਤੇ ਨਿਆਂ ਅਤੇ ਸੰਸਦੀ ਮਾਮਲੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਗ੍ਰਹਿ ਮੰਤਰਾਲੇ, ਇਨਕਮ ਟੈਕਸ ਡਿਪਾਰਟਮੈਂਟ, ਬੈਂਕ ਆਫ਼ ਬੜੌਦਾ, ਕਰਮਚਾਰੀ ਰਾਜ ਬੀਮਾ ਨਿਗਮ ਇੰਡੀਅਨ ਰੇਲਵੇ, ਟੈਲੀਕੌਮ ਡਿਪਾਰਟਮੈਂਟ, ਫੂਡ ਐਂਡ ਸਪਲਾਈ ਡਾਇਰੈਕਟੋਰੇਟ ਜਨਰਲ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ ਨਿਯੁਕਤ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਸਿਰਫ਼ ਰੁਜ਼ਗਾਰ ਦੇ ਮੌਕੇ ਨਹੀਂ ਹਨ, ਸਗੋਂ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਮਹੱਤਵਪੂਰਨ ਮੌਕੇ ਹਨ। ਨਿਯੁਕਤ ਲੋਕਾਂ ਨੂੰ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਆਪਣੇ ਫਰਜ਼ ਨਿਭਾਉਣ ਦੀ ਅਪੀਲ ਕਰਦਿਆਂ, ਉਨ੍ਹਾਂ ਨੇ 10 ਲੱਖ ਸਰਕਾਰੀ ਨੌਕਰੀਆਂ ਪੈਦਾ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨਵ-ਨਿਯੁਕਤਾਂ ਨੂੰ ਆਪਣੀ ਭੂਮਿਕਾ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਵਿੱਚ ਹਿੱਸਾ ਲੈਣ ਦੇ ਮੌਕੇ ਵਜੋਂ ਵੇਖਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਾਰਤਿਕ ਸ਼ਰਮਾ, ਸੰਸਦ ਮੈਂਬਰ ਸ਼ਕਤੀ ਰਾਣੀ ਸ਼ਰਮਾ, ਕਾਲਕਾ ਤੋਂ ਵਿਧਾਇਕ, ਪੰਚਕੂਲਾ ਨਗਰ ਨਿਗਮ ਦੇ ਮੇਅਰ ਕੁਲਭੂਸ਼ਣ ਗੋਇਲ, ਵਿਦਿਸ਼ਾ ਕਾਲੜਾ, ਚੀਫ ਕਮਿਸ਼ਨਰ ਇਨਕਮ ਟੈਕਸ, ਹਰਿਆਣਾ ਖੇਤਰ, ਪੰਚਕੂਲਾ ਅਤੇ ਰਾਮ ਮੋਹਨ ਤਿਵਾੜੀ, ਚੀਫ ਇਨਕਮ ਟੈਕਸ ਕਮਿਸ਼ਨਰ ਹਾਜ਼ਰ ਸਨ।

Advertisement
×