ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਲਿਤ ਅਧਿਕਾਰ ਮੰਚ ਹਰਿਆਣਾ ਦੇ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ; ਡੀਜੀਪੀ ਅਤੇ ਪੁਲੀਸ ਸੁਪਰਡੈਂਟ ਖ਼ਿਲਾਫ਼ ਕਾਰਵਾਈ ਦੀ ਮੰਗ

ਕਾਰਵਾਈ ਨਾ ਹੋਣ ਕਾਰਨ ਦਲਿਤਾਂ ਵਿੱਚ ਡਰ ਦਾ ਮਾਹੌਲ ਬਣਿਆ: ਜਥੇਬੰਦੀ ਮੈਂਬਰ
ਕੈਥਲ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਅਧਿਕਾਰ ਦਲਿਤ ਮੰਚ ਦੇ ਮੈਂਬਰ।
Advertisement

ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਮੌਤ ਦੇ ਸਬੰਧ ਵਿੱਚ ਦਲਿਤ ਅਧਿਕਾਰ ਮੰਚ ਹਰਿਆਣਾ ਦੇ ਮੈਂਬਰਾਂ ਨੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜਥੇਬੰਦੀ ਦੇ ਮੈਂਬਰਾਂ ਨੇ ਕਿਹਾ ਕਿ ਜੇਕਰ ਜਲਦੀ ਇਨਸਾਫ਼ ਨਾ ਦਿੱਤਾ ਗਿਆ ਤਾਂ ਵੱਡਾ ਅੰਦੋਲਨ ਵਿੱਢਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਡੀ.ਜੀ.ਪੀ ਅਤੇ ਪੁਲੀਸ ਸੁਪਰਡੈਂਟ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ, ਕਿਉਂਕਿ ਸਰਕਾਰ ਇਸ ਪ੍ਰਕਿਰਿਆ ਵਿੱਚ ਲਗਾਤਾਰ ਦੇਰੀ ਕਰ ਰਹੀ ਹੈ, ਜੋ ਕਿ ਭਾਜਪਾ ਸਰਕਾਰ ਲਈ ਨੁਕਸਾਨਦੇਹ ਹੋਵੇਗਾ। ਮੰਚ ਦੇ ਮੈਂਬਰਾਂ ਨੇ ਤਹਿਸੀਲਦਾਰ ਰਾਹੀਂ ਰਾਜਪਾਲ ਨੂੰ ਮੰਗਾਂ ਦਾ ਮੰਗ ਪੱਤਰ ਭੇਜਿਆ।

Advertisement

ਸ਼ਿਵ ਚਰਨ ਦੀ ਅਗਵਾਈ ਹੇਠ ਦਲਿਤ ਅਧਿਕਾਰ ਮੰਚ ਹਰਿਆਣਾ ਦੇ ਮੈਂਬਰ ਜਵਾਹਰ ਪਾਰਕ ਵਿਖੇ ਇਕੱਠੇ ਹੋਏ। ਇਸ ਤੋਂ ਬਾਅਦ ਉਹ ਸਰਕਾਰ, ਹਰਿਆਣਾ ਦੇ ਡੀਜੀਪੀ ਸ਼ਤਰੁਨਜੀਤ ਕਪੂਰ ਅਤੇ ਰੋਹਤਕ ਦੇ ਐਸਪੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਿਹਵਾ ਚੌਕ ਵੱਲ ਵਧੇ।

ਨਰੇਸ਼ ਰੋਹੇੜਾ ਨੇ ਮੰਗ ਕੀਤੀ ਕਿ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਤੁਰੰਤ ਹਟਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਜੋ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

 

 

Advertisement
Tags :
Punjabi TribunePunjabi Tribune Latest NewsPunjabi Tribune Newspunjabi tribune updateਪੰਜਾਬੀ ਟ੍ਰਿਬਿਊਨ ਖ਼ਬਰਾਂਪੰਜਾਬੀ ਟ੍ਰਿਬਿਊਨ ਤਾਜ਼ਾ ਖ਼ਬਰਾਂ
Show comments