DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Memorandum to President: ਵਿਦਿਆਰਥੀਆਂ ਦੇ ਹੱਕ ’ਚ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ

ਐੱਸ ਡੀ ਐੱਮ ਦਫ਼ਤਰ ਬਾਹਰ ਮੁਜ਼ਾਹਰਾ; ਕੇਂਦਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਤਹਿਸੀਲਦਾਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਦੇ ਹੋਏ ਆਗੂ।
Advertisement
ਦਿੱਲੀ ਦੇ ਜੰਤਰ-ਮੰਤਰ ’ਚ ਚੱਲ ਰਹੇ ਵਿਦਿਆਰਥੀ ਅਤੇ ਨੌਜਵਾਨ ਅੰਦੋਲਨ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਸੀ ਆਈ ਟੀ ਯੂ ਦੇ ਸੂਬਾ ਸਕੱਤਰ ਸਤੀਸ਼ ਸੇਠੀ ਅਤੇ ਰਮੇਸ਼ ਨਨਹੇੜਾ, ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਯੁਵਾ ਸੂਬਾ ਪ੍ਰਧਾਨ ਚਮਨ ਗੁੱਜਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਨੇ ਐੱਸ ਡੀ ਐੱਮ ਦਫ਼ਤਰ ’ਚ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ।ਸੀ ਆਈ ਟੀ ਯੂ ਆਗੂ ਸੇਠੀ ਨੇ ਕਿਹਾ ਕਿ ਮੋਦੀ ਅਤੇ ਸ਼ਾਹ ਸਰਕਾਰ ਨੇ ਸੰਸਦ ਮਾਰਚ ਦੌਰਾਨ ਵਿਦਿਆਰਥੀਆਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ ਕੇ ਆਪਣੀ ਸਰਕਾਰ ਦੇ ਕਫ਼ਨ ਵਿੱਚ ਆਖਰੀ ਕਿੱਲ ਠੋਕ ਦਿੱਤੀ ਹੈ। ਪ੍ਰਦਰਸ਼ਨਕਾਰੀਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਜਿਸ ’ਚ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਰਿਹਾਈ ਅਤੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ ਗਈ। ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ ਦੀ ਪੂਰੀ ਤਰ੍ਹਾਂ ਨਾਕਾਮੀ, ਵਾਰ-ਵਾਰ ਪੇਪਰ ਲੀਕ ਅਤੇ ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਵੱਲੋਂ ਸੰਚਾਲਿਤ ਸਿੱਖਿਆ ਦੇ ਵਪਾਰੀਕਰਨ ਤੇ ਕੇਂਦਰੀਕਰਨ ਨੇ ਦੇਸ਼ ਭਰ ਦੇ ਕਰੋੜਾਂ ਵਿਦਿਆਰਥੀਆਂ ਅਤੇ ਨੌਕਰੀ ਲੱਭਣ ਵਾਲਿਆਂ ਦੀਆਂ ਇੱਛਾਵਾਂ ਨੂੰ ਚਕਨਾਚੂਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਗਈ ਕਿ ਉਹ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ।

ਇਸ ਮੌਕੇ ਸੀ ਪੀ ਆਈ (ਐੱਮ) ਦੇ ਵਰਕਰ ਸਤਪਾਲ ਰਾਣਾ ਤੇ ਟੇਕ ਚੰਦ ਬੇਰਖੇੜੀ, ਕਾਂਗਰਸੀ ਵਰਕਰ ਸੰਜੀਵ ਨਹਿਰਾ ਤੇ ਰਾਕੇਸ਼ ਰੌਂਤਾ ਪੰਜਲਾਸਾ, ਸੀਟੂ ਤੋਂ ਬੀਰ ਸਿੰਘ ਤੇ ਸਿਕੰਦਰ, ਕਿਸਾਨ ਆਗੂ ਕਰਮਵੀਰ ਤੁਰਕਾ, ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤੋਂ ਰਾਮ ਨਾਥ ਧੀਮਾਨ, ਵਿਦਿਆਰਥੀ ਸਾਹਿਲ ਕ੍ਰਿਸ਼ਨਾ ਓਝਾ ਹਾਜ਼ਰ ਸਨ।

Advertisement

Advertisement

Advertisement
×