DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MIRI PIRI Institute: ਸ਼੍ਰੋਮਣੀ ਤੇ ਹਰਿਆਣਾ ਕਮੇਟੀ ਆਹਮੋ-ਸਾਹਮਣੇ

ਹਾਈ ਕੋਰਟ ਦੇ ਅੰਤਿਮ ਫੈਸਲੇ ਤੱਕ ਸ਼੍ਰੋਮਣੀ ਕਮੇਟੀ ਸੰਭਾਲੇਗੀ ਜ਼ਿੰਮੇਵਾਰੀ: ਧਾਮੀ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ।
Advertisement

ਸ਼ਾਹਬਾਦ ਦੇ ਮੀਰੀ-ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਸੈਂਟਰ ਨੂੰ ਲੈ ਕੇ ਚੱਲ ਵਿਵਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਆਹਮੋ-ਸਾਹਮਣੇ ਹਨ। ਦੋਵੇਂ ਸੰਸਥਾਵਾਂ ਦੇ ਆਗੂ ਅੱਜ ਇੰਸਟੀਚਿਊਟ ਪਹੁੰਚੇ ਅਤੇ ਪ੍ਰਬੰਧਨ ਅਤੇ ਸੰਚਾਲਨ ਦੇ ਅਧਿਕਾਰ ਨੂੰ ਲੈ ਕੇ ਇੱਕ-ਦੂਜੇ ਦੇ ਦਾਅਵਿਆਂ ਨੂੰ ਸਿੱਧੀ ਚੁਣੌਤੀ ਦਿੱਤੀ। ਤਣਾਅ ਦੀ ਸੰਭਾਵਨਾ ਨੂੰ ਦੇਖਦਿਆਂ ਡੀ ਐੱਸ ਪੀ ਹੈੱਡਕੁਆਰਟਰ ਗੁਰਵਿੰਦਰ ਸਿੰਘ, ਡੀ ਐੱਸ ਪੀ ਸ਼ਾਹਾਬਾਦ ਸਿਧਾਰਥ, ਥਾਣਾ ਇੰਚਾਰਜ ਜਗਦੀਸ਼ ਟਾਮਕ ਅਤੇ ਡਿਊਟੀ ਮੈਜਿਸਟ੍ਰੇਟ ਤੇ ਤਹਿਸੀਲਦਾਰ ਨਵਨੀਤ ਦੀ ਅਗਵਾਈ ਹੇਠ ਇੰਸਟੀਚਿਊਟ ਵਿੱਚ ਕਾਫ਼ੀ ਪੁਲੀਸ ਸੀ। ਅੱਜ ਸਵੇਰੇ 8:30 ਵਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਸਮਰਥਕਾਂ ਸਮੇਤ ਇੰਸਟੀਚਿਊਟ ਪਹੁੰਚੇ। ਉਨ੍ਹਾਂ ਦੇ ਜਾਣ ਤੋਂ ਬਾਅਦ ਹਰਿਆਣਾ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਅਤੇ ਕਾਰਜਕਾਰੀ ਕਮੇਟੀ ਦੇ ਮੈਂਬਰ ਇੰਸਟੀਚਿਊਟ ਪਹੁੰਚੇ। ਦੋਵਾਂ ਧਿਰਾਂ ਨੇ ਇੰਸਟੀਚਿਊਟ ਦੇ ਪ੍ਰਬੰਧਨ ਅਤੇ ਸੰਚਾਲਨ ਦੇ ਅਧਿਕਾਰ ਸਬੰਧੀ ਇੱਕ-ਦੂਜੇ ਦੇ ਦਾਅਵਿਆਂ ਨੂੰ ਰੱਦ ਕੀਤਾ।

ਹਰਜਿੰਦਰ ਸਿੰਘ ਧਾਮੀ ਨੇ ਇੰਸਟੀਚਿਊਟ ਪਹੁੰਚ ਕੇ ਸਟਾਫ ਅਤੇ ਹੋਰ ਸਬੰਧਤ ਲੋਕਾਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਮਲਾ ਕਿਸੇ ਦੀ ਚੌਧਰ ਦਾ ਨਹੀਂ, ਸਗੋਂ ਇੰਸਟੀਚਿਊਟ ਦੀਆਂ ਜ਼ਿੰਮੇਵਾਰੀਆਂ ਅਤੇ ਦੇਣਦਾਰੀਆਂ ਨਿਭਾਉਣ ਦਾ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਦਾਲਤ ਦੇ ਹੁਕਮਾਂ ਦਾ ਸਨਮਾਨ ਕੀਤਾ ਹੈ ਅਤੇ ਅੱਗੇ ਵੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਹਾਈ ਕੋਰਟ ਦੀ ਡਬਲ ਬੈਂਚ ਅੱਗੇ ਅਪੀਲ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਸਟੇਅ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਇਸ ਸਮੇਂ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਸਾਰੇ ਪੱਖਾਂ ਨੂੰ ਅੰਤਿਮ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਅੰਤਿਮ ਫੈਸਲਾ ਆਉਣ ਤੱਕ ਸ਼੍ਰੋਮਣੀ ਕਮੇਟੀ ਇੰਸਟੀਚਿਊਟ ਦੀ ਜ਼ਿੰਮੇਵਾਰੀ ਸੰਭਾਲੇਗੀ।

Advertisement

ਮੁਲਾਜ਼ਮਾਂ ਦੀ ਤਨਖਾਹ ਬਾਰੇ ਧਾਮੀ ਨੇ ਕਿਹਾ ਕਿ ਮੁਲਾਜ਼ਮ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਰੀਬ 1.40 ਕਰੋੜ ਰੁਪਏ ਦੀ ਤਨਖਾਹ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀ ਬਕਾਇਆ ਤਨਖਾਹ ਵੀ ਜਲਦੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਧਾਮੀ ਦੇ ਨਾਲ ਟਰੱਸਟ ਦੇ ਵਾਈਸ ਚੇਅਰਮੈਨ ਰਘੁਜੀਤ ਸਿੰਘ ਵਿਰਕ, ਬਲਦੇਵ ਸਿੰਘ ਕੈਮਪੁਰ, ਅਮਰਜੀਤ ਸਿੰਘ ਮੰਗੀ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਪ੍ਰਧਾਨ ਹਰਕੇਸ਼ ਸਿੰਘ ਮੋਹੜੀ, ਸਾਬਕਾ ਮੈਂਬਰ ਗੁਰਮੀਤ ਸਿੰਘ ਤਿਲੋਕੇਵਾਲ ਆਦਿ ਹਾਜ਼ਰ ਸਨ।

Advertisement

ਝੀਂਡਾ ਨੇ ਸ਼੍ਰੋਮਣੀ ਕਮੇਟੀ ਦੇ ਦਾਅਵਿਆਂ ਨੂੰ ਰੱਦ ਕੀਤਾ

ਹਰਜਿੰਦਰ ਸਿੰਘ ਧਾਮੀ ਦੇ ਜਾਣ ਤੋਂ ਬਾਅਦ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਅਤੇ ਕਾਰਜਕਾਰੀ ਕਮੇਟੀ ਦੇ ਮੈਂਬਰ ਇੰਸਟੀਚਿਊਟ ਪਹੁੰਚੇ। ਝੀਂਡਾ ਨੇ ਸ਼੍ਰੋਮਣੀ ਕਮੇਟੀ ਦੇ ਦਾਅਵੇ ਨੂੰ ਸਿੱਧੇ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਹਰਿਆਣਾ ਕਮੇਟੀ 27 ਜੁਲਾਈ ਨੂੰ ਹੀ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿੱਚ ਇੰਸਟੀਚਿਊਟ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਝੀਂਡਾ ਅਨੁਸਾਰ ਉਸੇ ਸ਼ਾਮ ਹਾਈ ਕੋਰਟ ਵੱਲੋਂ ਸਟੇਅ ਜਾਰੀ

ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਮੈਂਬਰ।
ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਮੈਂਬਰ।

ਕੀਤੀ ਗਈ ਸੀ, ਉਹ ਇੰਸਟੀਚਿਊਟ ਦੇ ਕੰਟਰੋਲ ’ਤੇ ਨਹੀਂ, ਸਗੋਂ ਡਾਕਟਰਾਂ ਨਾਲ ਸਬੰਧਤ ਬਣਾਏ ਗਏ ਬੋਰਡ ’ਤੇ ਸੀ। ਝੀਂਡਾ ਨੇ ਕਿਹਾ ਕਿ ਮੀਰੀ-ਪੀਰੀ ਇੰਸਟੀਚਿਊਟ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਦੀ ਜ਼ਮੀਨ ’ਤੇ ਬਣਿਆ ਹੋਇਆ ਹੈ। ਉਨ੍ਹਾਂ ਅਨੁਸਾਰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਦੇ ਅਧਿਕਾਰ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਚੁੱਕੀ ਹੈ ਅਤੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮੌਜੂਦ ਹੈ। ਇਸ ਲਈ ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ ’ਤੇ ਇੰਸਟੀਚਿਊਟ ਦੇ ਪ੍ਰਬੰਧਨ ਦਾ ਅਧਿਕਾਰ ਹਰਿਆਣਾ ਕਮੇਟੀ ਕੋਲ ਹੈ। ਝੀਂਡਾ ਨੇ ਸ਼੍ਰੋਮਣੀ ਕਮੇਟੀ ਤੋਂ ਇੰਸਟੀਚਿਊਟ ਨਾਲ ਸਬੰਧਤ ਸਾਰਾ ਰਿਕਾਰਡ ਹਰਿਆਣਾ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ। ਇਸ ਮੌਕੇ ਹਰਿਆਣਾ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਕਰਤਾਰ ਕੌਰ, ਰਾਜਿੰਦਰ ਸਿੰਘ ਬਰਾੜਾ, ਭੁਪਿੰਦਰ ਸਿੰਘ ਲਾਡੀ, ਬੇਅੰਤ ਸਿੰਘ ਨਲਵੀ, ਬਲਵਿੰਦਰ ਸਿੰਘ ਚੀਮਾ ਸਮੇਤ ਹੋਰ ਮੈਂਬਰ ਮੌਜੂਦ ਸਨ।

Advertisement
×