ਮੇਰੀ ਮੌਤ ਲਈ ਮੋਦੀ, ਸ਼ਾਹ ਤੇ ਤੋਮਰ ਜ਼ਿੰਮੇਵਾਰ ਹੋਣਗੇ: ਸਿਰਸਾ

ਮੇਰੀ ਮੌਤ ਲਈ ਮੋਦੀ, ਸ਼ਾਹ ਤੇ ਤੋਮਰ ਜ਼ਿੰਮੇਵਾਰ ਹੋਣਗੇ: ਸਿਰਸਾ

ਸਿਰਸਾ ਵਿਚ ਮਿੰਨੀ ਸਕੱਤਰੇਤ ਦੇ ਬਾਹਰ ਮਰਨ ਵਰਤ ਦੌਰਾਨ ਬਲਦੇਵ ਸਿੰਘ ਸਿਰਸਾ ਤੇ ਹੋਰ ਕਿਸਾਨ। -ਫੋਟੋ: ਪ੍ਰਭੂ

ਸਿਰਸਾ: ਦੇਸ਼ਧ੍ਰੋਹ ਦੇ ਕੇਸ ਤਹਿਤ ਜੇਲ੍ਹ ਵਿੱਚ ਬੰਦ ਪੰਜ ਕਿਸਾਨਾਂ ਦੀ ਰਿਹਾਈ ਲਈ ਮਿਨੀ ਸਕੱਤਰੇਤ ਅੱਗੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਦੇਵ ਸਿੰਘ ਸਿਰਸਾ ਦਾ ਮਰਨ ਵਰਤ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਬਲਦੇਵ ਸਿੰਘ ਸਿਰਸਾ ਦੀ ਸਿਹਤ ’ਤੇ ਡਾਕਟਰਾਂ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੇ ਭਾਰ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ। ਮਿੰਨੀ ਸਕੱਤਰੇਤ ਨੂੰ ਹਾਲੇ ਵੀ ਪੁਲੀਸ ਤੇ ਆਰਏਐੱਫ ਵੱਲੋਂ ਸੀਲ ਕੀਤਾ ਹੋਇਆ ਹੈ। ਮਿੰਨੀ ਸਕੱਤਰੇਤ ਦੇ ਬਾਹਰ ਮੁੱਖ ਗੇਟ ਅੱਗੇ ਮਰਨ ਵਰਤ ’ਤੇ ਬੈਠੇ ਬਲਦੇਵ ਸਿੰਘ ਸਿਰਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਦੇਸ਼ਧ੍ਰੋਹ ਦੇ ਦੋਸ਼ ’ਚ ਨਾਜਾਇਜ਼ ਜੇਲ੍ਹ ਭੇਜੇ ਪੰਜੇ ਕਿਸਾਨ ਰਿਹਾਅ ਹੋਣਗੇ ਜਾਂ ਫਿਰ ਇਥੋਂ ਮੇਰੀ ਲਾਸ਼ ਹੀ ਉਠੇਗੀ। ਮੇਰੀ ਮੌਤ ਦੇ ਜ਼ਿੰਮੇਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਤੀ ਮੰਤਰੀ ਨਰਿੰਦਰ ਤੋਮਰ ਹੋਣਗੇ।’ ਉਨ੍ਹਾਂ ਨੇ ਕਿਹਾ ਕਿਸਾਨਾਂ ’ਤੇ ਦੇਸ਼ਧ੍ਰੋਹ ਦੇ ਝੂਠੇ ਪਰਚੇ ਦਰਜ ਕੀਤੇ ਗਏ ਹਨ ਅਤੇ ਪੰਜ ਕਿਸਾਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਕਿਸਾਨ ਆਗੂ ਵਾਰ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ ਪਰ ਅਧਿਕਾਰੀ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਏ ਹਨ। ਸ੍ਰੀ ਸਿਰਸਾ ਨੇ ਕਿਹਾ, ‘ਪੁਲੀਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਦਬਕੇ ਮਾਰੇ ਜਾ ਰਹੇ ਹਨ ਕਿ ਬਲਦੇਵ ਸਿੰਘ ਸਿਰਸਾ ਨੂੰ ਕੁਝ ਹੋ ਗਿਆ ਤਾਂ ਇਸ ਦਾ ਪਰਚਾ ਕਿਸਾਨਾਂ ’ਤੇ ਦਰਜ ਕੀਤਾ ਜਾਵੇਗਾ ਜਦੋਂਕਿ ਮੈਂ ਆਪਣੀ ਮਰਜ਼ੀ ਨਾਲ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਮਰਨ ਵਰਤ ਦਾ ਫ਼ੈਸਲਾ ਲਿਆ ਹੈ। ਜੇ ਇਸ ਵਿੱਚ ਮੇਰੀ ਮੌਤ ਹੁੰਦੀ ਹੈ ਤਾਂ ਕਿਸਾਨ ਨਹੀਂ ਦੇਸ਼ ਦਾ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਖੇਤੀ ਮੰਤਰੀ ਹੀ ਜ਼ਿੰਮੇਵਾਰ ਹੋਣਗੇ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All