DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ellenabad ਨੇੜੇ ਮੋਟਰਸਾਈਕਲ ਸਵਾਰਾਂ ਨੇ ਧਰਮ ਕੰਡੇ ਦੇ ਕਰਮਚਾਰੀ ਨੂੰ ਗੋਲੀ ਮਾਰੀ; ਹਾਲਤ ਗੰਭੀਰ

ਇੱਥੇ ਅੱਜ ਰਾਤੀਂ 8 ਵਜੇ ਖੇਤਰ ਦੇ ਪਿੰਡ ਮੂਸਲੀ ਦੇ ਨੇੜੇ ਸਥਿਤ ਆਦੇਸ਼ ਧਰਮ ਕੰਡੇ ’ਤੇ ਦੋ ਮੋਟਰਸਾਈਕਲ ਸਵਾਰਾਂ ਨੇ ਧਰਮ ਕੰਡੇ ’ਤੇ ਬੈਠੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ...

  • fb
  • twitter
  • whatsapp
  • whatsapp
Advertisement

ਇੱਥੇ ਅੱਜ ਰਾਤੀਂ 8 ਵਜੇ ਖੇਤਰ ਦੇ ਪਿੰਡ ਮੂਸਲੀ ਦੇ ਨੇੜੇ ਸਥਿਤ ਆਦੇਸ਼ ਧਰਮ ਕੰਡੇ ’ਤੇ ਦੋ ਮੋਟਰਸਾਈਕਲ ਸਵਾਰਾਂ ਨੇ ਧਰਮ ਕੰਡੇ ’ਤੇ ਬੈਠੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਰਸਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਧਰਮ ਕੰਡੇ ਦਾ ਕਰਮਚਾਰੀ ਸੁਰਿੰਦਰ ਪੁੱਤਰ ਮਹਿੰਦਰ ਰਾਮ ਵਾਸੀ ਮੌਜੂਖੇੜਾ ਧਰਮ ਕੰਡੇ ’ਤੇ ਬੈਠਾ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਸ ਕੋਲ ਆਏ ਅਤੇ ਉਸ ਨੂੰ ਪੁੱਛਿਆ ਕਿ ਕੀ ਉਹ ਧਰਮ ਕੰਡੇ ਦਾ ਮਾਲਕ ਹੈ। ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ। ਗੋਲੀ ਉਸਦੇ ਪੱਟ ਵਿੱਚ ਲੱਗੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਅਣਪਛਾਤੇ ਵਿਅਕਤੀ ਮੌਕੇ ਤੋਂ ਭੱਜ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੁਰਿੰਦਰ ਨੂੰ ਜ਼ਖਮੀ ਹਾਲਤ ਵਿੱਚ ਸਿਰਸਾ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement
Advertisement
×