ਪੱਤਰ ਪ੍ਰੇਰਕ
ਰਤੀਆ, 7 ਅਕਤੂਬਰ
ਬੀਤੀ ਦੇਰ ਸ਼ਾਮ ਸ਼ਹਿਰ ਦੇ ਬੁਢਲਾਡਾ ਰੋਡ ’ਤੇ ਸਥਿਤ ਕਮਾਨਾ ਮੋੜ ਕੋਲ ਹੋਈ ਸੜਕ ਦੁਰਘਟਨਾ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਰਾਹਗੀਰਾਂ ਅਤੇ ਐਂਬੂਲੈਂਸ ਦੇ ਸਹਿਯੋਗ ਨਾਲ ਜ਼ਖ਼ਮੀ ਨੌਜਵਾਨ ਨੂੰ ਰਤੀਆ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅਗਰੋਹਾ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਪੰਜਾਬ ਪਿੰਡ ਰਿਉਂਦ ਕਲਾਂ ਦੇ ਬਲਵੀਰ ਸਿੰਘ ਵਜੋਂ ਹੋਈ ਹੈ। ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਲਵੀਰ ਸਿੰਘ ਰਤੀਆ ਵਿੱਚ ਦੁਕਾਨ ਕਰਦਾ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਦੇਰ ਸ਼ਾਮ ਆਪਣੇ ਮੋਟਰਸਾਈਕਲ ਰਾਹੀਂ ਪਿੰਡ ਜਾ ਰਿਹਾ ਸੀ ਕਿ ਰਸਤੇ ਵਿੱਚ ਹਾਦਸਾ ਵਾਪਰ ਗਿਆ।