ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਸਾਹਾ-ਸ਼ਾਹਬਾਦ ਸੜਕ ’ਤੇ ਇਕ ਲਾਵਾਰਿਸ ਪਸ਼ੂ ਦੀ ਲਪੇਟ ਵਿੱਚ ਆਉਣ ਕਾਰਨ ਰਵੀ ਪੁੱਤਰ ਕਰਮ ਸਿੰਘ ਵਾਸੀ ਪਿੰਡ ਬੈਰਥਲੀ, ਜ਼ਿਲ੍ਹਾ ਕੁਰੂਕਸ਼ੇਤਰ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਸਾਥੀ ਵਿਜੈ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਵਿਜੈ ਨੇ ਦੱਸਿਆ ਕਿ ਲੰਘੀ ਰਾਤ ਉਹ ਦੋਵੇਂ ਡਿਊਟੀ ਤੋਂ ਬਾਅਦ ਮੋਟਰਸਾਈਕਲ ’ਤੇ ਪਿੰਡ ਜਾ ਰਹੇ ਸਨ। ਜਿਉਂ ਹੀ ਉਹ ਨਗਲਾ ਪੁਲ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਤਆ ਰਹੇ ਇਕ ਲਾਵਾਰਿਸ ਪਸ਼ੂ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਦੌਰਾਨ ਉਹ ਸੜਕ ’ਤੇ ਡਿੱਗ ਪਿਆ ਜਦਕਿ ਪਿੱਛੇ ਬੈਠਾ ਰਵੀ ਡੰਪਰ ਵਿੱਚ ਫਸ ਗਿਆ ਤੇ ਡੰਪਰ ਦਾ ਪਹੀਆ ਰਵੀ ਉੱਪਰੋਂ ਲੰਘ ਗਿਆ।