ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 10 ਅਗਸਤ
ਭਾਰਤੀ ਹਾਕੀ ਟੀਮ ਵੱਲੋਂ ਟੋਕੀਓ ਓਲੰਪਿਕ ਵਿਚ ਮਹਿਲਾ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਖ਼ੁਸ਼ੀ ਵਿਚ ਪੰਜਾਬ ਨੈਸ਼ਨਲ ਬੈਂਕ ਦੀ ਬਾਬੈਨ ਸ਼ਾਖਾ ਵਿਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਬੈਂਕ ਅਧਿਕਾਰੀ ਤੇ ਅੰਤਰਰਸ਼ਟਰੀ ਖਿਡਾਰੀ ਰਣਜੀਤ ਸਿੰਘ ਦੀ ਅਗਵਾਈ ਵਿਚ ਹੋਏ ਪ੍ਰੋਗਰਾਮ ਵਿਚ ਇਲਾਕੇ ਦੇ ਕਈ ਖੇਡ ਪ੍ਰੇਮੀਆਂ ਸਣੇ ਹੋਰ ਪਤਵੰਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਵਿਚ ਪੰਜਾਬ ਨੈਸ਼ਨਲ ਬੈਂਕ ਵਿਚ ਕੰਮ ਕਰ ਰਹੇ ਇਕ ਅਧਿਕਾਰੀ ਸਮਸ਼ੇਰ ਸਿੰਘ ਨੇ ਟੋਕੀਓ ਓਲੰਪਿਕ ਵਿੱਚ ਦੇਸ਼ ਲਈ ਖੇਡਦੇ ਹੋਏ ਭਾਰਤੀ ਹਾਕੀ ਟੀਮ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਈ ਸੀ। ਇਸ ਮੌਕੇ ਪੀਐਨਬੀ ਸ਼ਾਖਾ ਦੇ ਪ੍ਰਬੰਧਕ ਕੰਵਲਜੀਤ ਸਿੰਘ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਫਿਰ ਤੋਂ ਹਾਕੀ ਦੇ ਰੌਸ਼ਨ ਯੁੱਗ ਵਿਚ ਵਾਪਸ ਆ ਰਿਹਾ ਹੈ।