ਕਿਸਾਨਾਂ ਦੇ ਰੋਹ ਕਾਰਨ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਰਾਹ ਬਦਲਣਾ ਪਿਆ

ਕਿਸਾਨਾਂ ਦੇ ਰੋਹ ਕਾਰਨ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਰਾਹ ਬਦਲਣਾ ਪਿਆ

ਪ੍ਰਭੂ ਦਿਆਲ

ਸਿਰਸਾ, 27 ਅਕਤੂਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਲਈ ਕਿਸਾਨਾਂ ਦੀ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਜਿਥੇ ਭੁੱਖ ਹੜਤਾਲ ਜਾਰੀ ਹੈ ਉਥੇ ਹੀ ਕਿਸਾਨਾਂ ਨੇ ਅੱਜ ਸਿਰਸਾ ਵਿੱਚ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ। ਸ੍ਰੀਮਤੀ ਸੁਨੀਤਾ ਦੁੱਗਲ ਨੂੰ ਰਾਹ ਬਦਲ ਕੇ ਮਿੰਨੀ ਸਕੱਤਰੇਤ ’ਚੋਂ ਨਿਕਲਣਾ ਪਿਆ।

ਕਿਸਾਨਾਂ ਨੇ ਕਾਲੇ ਝੰਡੇ ਲੈ ਕੇ ਕਾਫੀ ਦੇਰ ਤੱਕ ਮਿੰਨੀ ਸਕੱਤਰੇਤ ਦੇ ਬਾਹਰ ਸੜਕ ’ਤੇ ਨਾਅਰੇਬਾਜ਼ੀ ਕੀਤੀ ਤੇ ਕੁਝ ਸਮੇਂ ਲਈ ਸੜਕ ’ਤੇ ਹੀ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਰੇਲਵੇ ਵਿਭਾਗ ਵੱਲੋਂ ਪੰਜਾਬ ’ਚ ਮਾਲ ਗੱਡੀਆਂ ਰੋਕੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਤੁਰੰਤ ਮਾਲ ਗੱਡੀਆਂ ਚਲਾਏ ਜਾਣ ਦੀ ਮੰਗ ਕੀਤੀ। ਇਸ ਦੌਰਾਨ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਜਗਰੂਪ ਸਿੰਘ ਚੌਬੁਰਜਾ, ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਸਮੇਤ ਅਨੇਕ ਕਿਸਾਨ ਮੌਜੂਦ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All