ਗੁਰੂਗ੍ਰਾਮ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਹਾਲਤ ਅਜੇ ਵੀ ਨਾਜ਼ੁਕ, ਪਰ ਸਥਿਰ ਹੈ। ਪਿਛਲੇ ਕਈ ਦਿਨਾਂ ਤੋਂ ਮੇਦਾਂਤਾ ਹਸਪਤਾਲ ਵਿੱਚ ਜ਼ੇਰੇ ਇਲਾਜ ਯਾਦਵ ਨੂੰ ਲੰਘੇ ਦਿਨ ਸਿਹਤ ਵਿਗੜਨ ਮਗਰੋਂ ਆਈਸੀਯੂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਹਸਪਤਾਲ ਵੱਲੋਂ ਜਾਰੀ ਬਿਆਨ ਮੁਤਾਬਕ ਸਮਾਜਵਾਦੀ ਪਾਰਟੀ ਆਗੂ ਦੀ ਹਾਲਤ ਗੰਭੀਰ ਹੈ ਤੇ ਉਹ ਮਾਹਿਰਾਂ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ। ਮੁਲਾਇਮ ਸਿੰਘ 22 ਅਗਸਤ ਤੋਂ ਹਸਪਤਾਲ ਵਿੱਚ ਇਲਾਜ ਅਧੀਨ ਹਨ। -ਪੀਟੀਆਈ