DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

MUNICIPAL CORPORATION YAMUNANAGAR ਨੇ ਨਸ਼ਾ ਤਸਕਰਾਂ ਦਾ ਘਰ ਢਾਹਿਆ

ਖੱਡਾ ਕਲੋਨੀ ਵਿੱਚ ਬਿਨਾਂ ਮਨਜ਼ੂਰੀ ਕੀਤੀ ਸੀ ਉਸਾਰੀ

  • fb
  • twitter
  • whatsapp
  • whatsapp
featured-img featured-img
ਪੁਰਾਣਾ ਹਮੀਦਾ ਵਿੱਚ ਘਰ ਢਾਹੁੰਦੀ ਹੋਈ ਨਗਰ ਨਿਗਮ ਦੀ ਟੀਮ।
Advertisement

ਨਗਰ ਨਿਗਮ ਨੇ ਸ਼ਹਿਰ ਵਿੱਚ ਗੈਰ-ਕਾਨੂੰਨੀ ਉਸਾਰੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਇਆ ਹੋਇਆ ਹੈ। ਅੱਜ ਨਗਰ ਨਿਗਮ ਦੀ ਇੱਕ ਟੀਮ ਨੇ ਪੁਰਾਣਾ ਹਮੀਦਾ ਦੀ ਖੱਡਾ ਕਲੋਨੀ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੋ ਭਰਾਵਾਂ ਦੇ ਗੈਰ-ਕਾਨੂੰਨੀ ਢੰਗ ਨਾਲ ਬਣੇ ਦੋ-ਮੰਜ਼ਿਲਾ ਘਰ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ। ਯਮੁਨਾਨਗਰ ਪੁਲੀਸ ਨੇ ਪਹਿਲਾਂ ਪੁਰਾਣਾ ਹਮੀਦਾ ਦੇ ਵਸਨੀਕ ਨਈਮ ਧੋਬੀ ਅਤੇ ਉਸ ਦੇ ਭਰਾ ਮੁਸਤਕੀਮ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲੀਸ ਸੁਪਰਡੈਂਟ ਨੇ ਨਗਰ ਨਿਗਮ ਨੂੰ ਪੱਤਰ ਲਿਖ ਕੇ ਮੁਲਜ਼ਮਾਂ ਦੀ ਜਾਇਦਾਦ ਦੀ ਜਾਂਚ ਕਰਨ ਲਈ ਕਿਹਾ ਸੀ।

ਨਿਗਮ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਭਰਾਵਾਂ ਨੇ ਖੱਡਾ ਕਲੋਨੀ ਵਿੱਚ ਬਗ਼ੈਰ ਮਨਜ਼ੂਰੀ ਗੈਰ-ਕਾਨੂੰਨੀ ਢੰਗ ਨਾਲ ਦੋ-ਮੰਜ਼ਿਲਾ ਘਰ ਬਣਾਇਆ ਸੀ। ਇਸ ਸਬੰਧ ਵਿੱਚ ਨਿਗਮ ਨੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤੇ। ਨੋਟਿਸ ਦੀ ਮਿਆਦ ਖਤਮ ਹੋਣ ’ਤੇ ਨਗਰ ਕਮਿਸ਼ਨਰ ਮਹਾਬੀਰ ਪ੍ਰਸਾਦ ਦੇ ਨਿਰਦੇਸ਼ਾਂ ਹੇਠ ਕਾਰਵਾਈ ਦੀ ਯੋਜਨਾ ਤਿਆਰ ਕੀਤੀ ਗਈ। ਸਹਾਇਕ ਇੰਜਨੀਅਰ ਸੁਰਿੰਦਰ ਦਹੀਆ ਨੂੰ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ।

Advertisement

ਉਨ੍ਹਾਂ ਦੀ ਅਗਵਾਈ ਵਿੱਚ ਇੱਕ ਸਾਂਝੀ ਟੀਮ, ਜਿਸ ਵਿੱਚ ਸਹਾਇਕ ਟਾਊਨ ਪਲੈਨਰ ​​ਦਰਸ਼ਨ ਲਾਲ ਅਤੇ ਬਿਲਡਿੰਗ ਇੰਸਪੈਕਟਰ ਨਰਿੰਦਰ ਗੁੰਦਾਲ ਅਤੇ ਦੀਪਕ ਸ਼ਾਮਲ ਸਨ, ਭਾਰੀ ਪੁਲੀਸ ਫੋਰਸ ਅਤੇ ਜੇਸੀਬੀ ਮਸ਼ੀਨਾਂ ਨਾਲ ਮੌਕੇ ’ਤੇ ਪਹੁੰਚੀ। ਤੇਜ਼ੀ ਨਾਲ ਕਾਰਵਾਈ ਕਰਦਿਆਂ ਟੀਮ ਨੇ ਨਸ਼ਾ ਤਸਕਰਾਂ ਦੇ ਦੋ-ਮੰਜ਼ਲਾ ਘਰ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਅਤੇ ਥੋੜ੍ਹੇ ਸਮੇਂ ਵਿੱਚ ਹੀ ਪੂਰੇ ਢਾਂਚੇ ਨੂੰ ਮਲਬੇ ਵਿੱਚ ਤਬਦੀਲ ਕਰ ਦਿੱਤਾ। ਨਗਰ ਕਮਿਸ਼ਨਰ ਮਹਾਬੀਰ ਪ੍ਰਸਾਦ ਨੇ ਕਿਹਾ ਕਿ ਸ਼ਹਿਰ ਵਿੱਚ ਗੈਰ-ਕਾਨੂੰਨੀ ਉਸਾਰੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੈਰ-ਕਾਨੂੰਨੀ ਕਬਜ਼ੇ ਜਾਂ ਉਸਾਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Advertisement

Advertisement
×