ਪੱਤਰ ਪ੍ਰੇਰਕ
ਰਤੀਆ, 10 ਮਾਰਚ
ਨਗਰ ਪਾਲਿਕਾ ਕਰਮਚਾਰੀ ਸੰਘ ਦੇ ਵਾਲੰਟੀਅਰਾਂ ਵੱਲੋਂ ਹਿਸਾਰ ਵਿੱਚ ਸਥਾਨਕ ਸਰਕਾਰਾਂ ਮੰਤਰੀ ਦੀ ਕੋਠੀ ਦਾ ਘਿਰਾਉ ਕੀਤਾ ਗਿਆ। ਸੰਘ ਦੇ ਪ੍ਰਧਾਨ ਰੋਹਤਾਸ਼ ਕੁਮਾਰ ਦੀ ਅਗਵਾਈ ਹੇਠ ਹਿਸਾਰ ਗਏ ਕਰਮਚਾਰੀਆਂ ਨੇ ਸਭ ਤੋਂ ਪਹਿਲਾਂ ਨਗਰਪਾਲਿਕਾ ਦਫਤਰ ਵਿੱਚ ਗੇਟ ਰੈਲੀ ਕਰਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਹਤਾਸ਼ ਕੁਮਾਰ ਨੇ ਦੱਸਿਆ ਕਿ ਸਰਕਾਰ ਕਰਮਚਾਰੀਆਂ ਦਾ ਸੋਸ਼ਣ ਕਰ ਰਹੀ ਹੈ ਅਤੇ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਦੇ ਕਰਮਚਾਰੀ ਇਸ ਦੇ ਖਿਲਾਫ ਲਗਾਤਾਰ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।