ਕਾਲਾਂਵਾਲੀ: ਇੱਥੋਂ ਨੇੜਲੇ ਪਿੰਡ ਲੱਕੜਵਾਲੀ ਵਿੱਚ ਲੰਤੀ ਰਾਤ ਆਪਣੇ ਘਰ ਦੇ ਵਿਹੜੇ ਵਿੱਚ ਸੌਂ ਰਹੇ ਇੱਕ ਵਿਅਕਤੀ ਦਾ ਇੱਕ ਅਣਪਛਾਤੇ ਵਿਅਕਤੀ ਨੇ ਕਹੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਗੁਰਮੇਲ ਸਿੰਘ ਦੀ ਪਤਨੀ ਨੇ ਦੱਸਿਆ ਉਹ ਘਰ ਦੇ ਵਿਹੜੇ ਵਿੱਚ ਸੌਂ ਰਹੇ ਸਨ ਕਿ ਰਾਤ ਨੂੰ ਇੱਕ ਨਕਾਬਪੋਸ਼ ਆਇਆ ਅਤੇ ਉਸ ਨੇ ਉਸ ਦੇ ਪਤੀ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ। ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਰਸਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਈ ਗਈ ਹੈ। ਮ੍ਰਿਤਕ ਦੀ ਪਤਨੀ ਜਸਵੀਰ ਕੌਰ ਦੇ ਬਿਆਨ ਉੱਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ। – ਪੱਤਰ ਪ੍ਰੇਰਕ