ਸਰ੍ਹੋਂ ਦੀ ਫ਼ਸਲ ਅਨਾਜ ਮੰਡੀ ’ਚ ਆਉਣੀ ਸ਼ੁਰੂ
ਬਾਬੈਨ ਅਨਾਜ ਮੰਡੀ ਵਿੱਚ ਕਿਸਾਨਾਂ ਨੇ ਸਰ੍ਹੋਂ ਦੀ ਫਸਲ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਖਰੀਦ ਪ੍ਰਕਿਰਿਆ ਪਾਰਦਰਸ਼ੀ ਬਣਾਉਣ ਲਈ ਗੇਟ ਪਾਸ ਪ੍ਰਾਪਤ ਕਰਨ ਵਾਲੇ ਨਵੇਂ ਨਿਯਮ ਲਾਗੂ ਕੀਤੇ ਹਨ। ਹੁਣ ਸਰ੍ਹੋਂ, ਕਣਕ ਜਾਂ ਹੋਰ ਫਸਲਾਂ ਲਿਆਉਣ ਵਾਲੇ ਕਿਸਾਨਾਂ...
Advertisement
ਬਾਬੈਨ ਅਨਾਜ ਮੰਡੀ ਵਿੱਚ ਕਿਸਾਨਾਂ ਨੇ ਸਰ੍ਹੋਂ ਦੀ ਫਸਲ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਖਰੀਦ ਪ੍ਰਕਿਰਿਆ ਪਾਰਦਰਸ਼ੀ ਬਣਾਉਣ ਲਈ ਗੇਟ ਪਾਸ ਪ੍ਰਾਪਤ ਕਰਨ ਵਾਲੇ ਨਵੇਂ ਨਿਯਮ ਲਾਗੂ ਕੀਤੇ ਹਨ। ਹੁਣ ਸਰ੍ਹੋਂ, ਕਣਕ ਜਾਂ ਹੋਰ ਫਸਲਾਂ ਲਿਆਉਣ ਵਾਲੇ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਉੱਪਰ ਨੰਬਰ ਪਲੇਟਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ। ਇਸ ਦੇ ਨਾਲ ਹੀ ਗੇਟ ਪਾਸ ਜਾਰੀ ਕਰਨ ਵੇਲੇ ਕਿਸਾਨ ਦੀ ਫੋਟੋ ਵੀ ਖਿੱਚੀ ਜਾਵੇਗੀ। ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸੈਣੀ ਅਨੁਸਾਰ ਸਰਕਾਰੀ ਖਰੀਦ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਰਜਿਸਟ੍ਰੇਸ਼ਨ ਵਾਲਾ ਕੋਈ ਵੀ ਵਾਹਨ ਮੰਡੀ ਅੰਦਰ ਦਾਖਲ ਨਹੀਂ ਹੋ ਸਕੇਗਾ। ਅਧਿਕਾਰੀਆਂ ਨੇ ਗੇਟ ਪਾਸ ਲੈਣ ਦਾ ਸਮਾਂ ਵੀ ਨਿਰਧਾਰਤ ਕਰ ਦਿੱਤਾ ਹੈ। ਸਕੱਤਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ’ਤੇ ਮੰਡੀ ਪਹੁੰਚਣ।
Advertisement
Advertisement
×

