DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Guru Hargobind Sahib ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ Nagar Kirtan ਸਜਾਇਆ

ਸੰਗਤ ਵੱਲੋਂ ਥਾਂ-ਥਾਂ ਸਵਾਗਤ; ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇੱਥੇ ਨਗਰ ਕੀਰਤਨ ਸਜਾਇਆ ਗਿਆ। ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਇਸ ਨਗਰ ਕੀਰਤਨ ਦਾ ਆਰੰਭ ਹੋਇਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ।

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਡਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਜਾਣਕਾਰੀ ਦੇਣ। ਸਮਾਗਮ ਦੌਰਾਨ ਬਲਵਿੰਦਰ ਸਿੰਘ ਭਿੰਡਰ, ਕਰਨੈਲ ਸਿੰਘ ਨਿੰਮਨਾਬਾਦ, ਕੁਲਦੀਪ ਸਿੰਘ ਮੁਲਤਾਨੀ, ਬਲਦੇਵ ਸਿੰਘ ਹਾਬੜੀ, ਹਰਮਨਪ੍ਰੀਤ ਸਿੰਘ, ਬੀਬੀ ਜਸਬੀਰ ਕੌਰ ਮਸਾਣਾ, ਇੰਦਰਜੀਤ ਸਿੰਘ, ਮੋਹਨਜੀਤ ਸਿੰਘ ਪਾਣੀਪਤ, ਰਵਿੰਦਰ ਸਿੰਘ ਰਾਣਾ, ਗੁਰਨਾਮ ਸਿੰਘ ਲਾਡੀ ਅਤੇ ਬੀਬੀ ਕਰਤਾਰ ਕੌਰ ਸਮੇਤ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ।

Advertisement

ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਤਹਿਤ 30 ਜੂਨ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਅਤੇ ਪ੍ਰਚਾਰਕ ਸੰਗਤ ਨੂੰ ਨਿਹਾਲ ਕਰਨਗੇ। ਇਹ ਨਗਰ ਕੀਰਤਨ ਰੇਲਵੇ ਰੋਡ, ਬੱਸ ਸਟੈਂਡ ਅਤੇ ਬਿੜਲਾ ਮੰਦਰ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਰਸਤੇ ਵਿੱਚ ਸੰਗਤ ਨੇ ਵੱਖ-ਵੱਖ ਪਕਵਾਨਾਂ ਅਤੇ ਠੰਢੇ ਜਲ ਦੇ ਲੰਗਰ ਲਾਏ ਸਨ।

Advertisement

Advertisement
×