ਇਥੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਵੱਲੋਂ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ, ਦਸੂਹਾ ਕੋਂਸਲ ਦੇ ਪ੍ਰਧਾਨ ਸੁੱਚਾ ਸਿੰਘ ਲੂਫਾ, ਪ੍ਰਧਾਨ ਕਮਲਪ੍ਰੀਤ ਸਿੰਘ ਖਾਲਸਾ, ਸਕੱਤਰ ਪਰਜੀਤ ਸਿੰਘ ਪੰਮਾ, ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ, ਕਰਮਜੀਤ ਸਿੰਘ ਨਿਊਜ਼ੀਲੈਂਡ ਸਣੇ ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪਿੰਡਾਂ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਜੌਹਰ ਦਿਖਾਏ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਦੀ ਉਸਤਤ ਵਿੱਚ ਸ਼ਬਦ ਗਾਇਨ ਕੀਤਾ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਲਗਾਏ ਗਏ। ਇਸ ਮੌਕੇ ਤਰਸੇਮ ਸਿੰਘ ਖਾਲਸਾ, ਹਰਵਿੰਦਰ ਸਿੰਘ ਕਲਸੀ, ਸੁਰਿੰਦਰ ਭਾਟੀਆ, ਨਿਰਮਲ ਸਿੰਘ ਤਲਵਾੜ, ਰਾਜੂ ਠੁਕਰਾਲ, ਅਮਰ ਸਿੰਘ ਵਾਲੀਆ, ਪਵਿੱਤਰਪਾਲ ਸਿੰਘ, ਜੋਗਿੰਦਰ ਭਾਟੀਆ ਆਦਿ ਮੌਜੂਦ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
Advertisement
×

