DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰਾ ਸਿੰਘ ਸ਼ਹੀਦਾਂ ’ਚ ਨਗਰ ਕੀਰਤਨ ਦਾ ਭਰਵਾਂ ਸਵਾਗਤ

ਰਸਤੇ ਨੂੰ ਸਜਾਵਟੀ ਗੇਟਾਂ ਨਾਲ ਸਜਾਇਆ; ਸੰਗਤ ਲਈ ਥਾਂ-ਥਾਂ ਲੰਗਰ ਲਾਏ; ਗੁਰੂਆਂ ਦੀਆਂ ਸਿੱਖਿਅਾਵਾਂ ’ਤੇ ਅਮਲ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਸਿੰਘ ਸ਼ਹੀਦਾਂ ਅੱਗੇ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਪਤਵੰਤੇ।
Advertisement

ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਮੁਹਾਲੀ ਦੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪਹੁੰਚਣ ’ਤੇ ਪ੍ਰਬੰਧਕ ਕਮੇਟੀ ਨੇ ਨਿੱਘਾ ਸਵਾਗਤ ਕੀਤਾ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਗਰ ਕੀਰਤਨ 21 ਅਗਸਤ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਵੱਖ-ਵੱਖ ਰਾਜਾਂ ਦੇ ਪਿੰਡਾਂ ਸ਼ਹਿਰਾਂ ਤੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਹ ਨਗਰ ਕੀਰਤਨ ਅੱਜ ਦੁਪਹਿਰ 12 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਮੁਹਾਲੀ ਪਹੁੰਚਿਆ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ। ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਥਾਂ-ਥਾਂ ਚਾਹ, ਬ੍ਰੈੱਡ ਪਕੌੜਿਆਂ, ਮਠਿਆਈਆਂ ਅਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦਿ ਅਤੁੱਟ ਵਰਤਾਇਆ ਗਿਆ।

ਅੰਬਾਲਾ ’ਚ ਮੱਥਾ ਟੇਕਦੇ ਹੋਏ ਸਾਬਕਾ ਰਾਜ ਮੰਤਰੀ ਅਸੀਮ ਗੋਇਲ।
ਅੰਬਾਲਾ ’ਚ ਮੱਥਾ ਟੇਕਦੇ ਹੋਏ ਸਾਬਕਾ ਰਾਜ ਮੰਤਰੀ ਅਸੀਮ ਗੋਇਲ।

ਅੰਬਾਲਾ (ਸਰਬਜੀਤ ਸਿੰਘ ਭੱਟੀ): ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਇਤਿਹਾਸਕ ਗੁਰਦੁਆਰਾ ਬਾਦਸ਼ਾਹੀ ਬਾਗ ਸਾਹਿਬ ਅੰਬਾਲਾ ਸ਼ਹਿਰ ਤੋਂ ਸ਼ੁਰੂ ਹੋਈ। ਇਸ ਮੌਕੇ ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨੇ ਹਾਜ਼ਰੀ ਭਰਦਿਆਂ ਗੁਰੂ ਘਰ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਬਿਨਾਂ ਕਿਸੇ ਜਾਤ-ਧਰਮ ਦੀ ਪਰਵਾਹ ਕੀਤੇ, ਹਿੰਦ ਦੀ ਰੱਖਿਆ ਲਈ ਆਪਣਾ ਸੀਸ ਦੇ ਦਿੱਤਾ ਅਤੇ ਅਤੁੱਲਣੀ ਸ਼ਹਾਦਤ ਦਾ ਪਰਚਮ ਲਹਿਰਾਇਆ। ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਰੂਕਸ਼ੇਤਰ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਣਗੇ। ਸੰਗਤ ਵੱਲੋਂ ਰੰਗ- ਬਰੰਗੇ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਸਵਾਗਤ ਕੀਤਾ ਗਿਆ। ਯਾਤਰਾ ਬਾਦਸ਼ਾਹੀ ਬਾਗ ਤੋਂ ਨਿਕਲ ਕੇ ਮਨਾਵ ਚੌਕ, ਨਸੀਰਪੁਰ, ਧੁਰਕੜਾ, ਬਲਾਣਾ ਪਿੰਡਾਂ ਰਾਹੀਂ ਅੱਗੇ ਵਧੀ ਤੇ ਨਨੀਉਲਾ ਵਿਖੇ ਠਹਿਰੇਗਾ। ਗੋਇਲ ਨੇ ਮਨਾਵ ਚੌਕ ਕੋਲ ਸੰਗਤ ਨੂੰ ਲੰਗਰ ਛਕਾ ਕੇ ਸੇਵਾ ਵੀ ਨਿਭਾਈ।

Advertisement

ਮੋਰਿੰਡਾ (ਸੰਜੀਵ ਤੇਜਪਾਲ): ਗੁਰੂ ਤੇਗ ਬਹਾਦਰ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਘੜੂੰਆਂ ਤੱਕ ਸਜਾਇਆ ਗਿਆ। ਗੁਰਦੁਆਰਾ ਕੋਤਵਾਲੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਅਤੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ। ਨਗਰ ਕੀਰਤਨ ਮੋਰਿੰਡਾ ਦੇ ਮੁੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅਕਾਲ ਗੜ੍ਹ ਸਾਹਿਬ ਘੜੂੰਆਂ ਵਿਖੇ ਸਮਾਪਤ ਹੋਇਆ। ਇਸ ਮੌਕੇ ਵਿਧਾਇਕ ਚਰਨਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ, ਕਰਨੈਲ ਸਿੰਘ ਜੀਤ, ਅੰਮ੍ਰਿਤਪਾਲ ਸਿੰਘ ਖੱਟੜਾ, ਜੋਗਿੰਦਰ ਸਿੰਘ ਬੰਗੀਆਂ, ਹਰਮਿੰਦਰ ਸਿੰਘ ਲੱਕੀ, ਰਾਜਵਿੰਦਰ ਸਿੰਘ ਰਾਜੂ, ਹਰਦੀਪ ਸਿੰਘ ਅਨੰਦ, ਪ੍ਰਗਟ ਸਿੰਘ ਰੋਲੂਮਾਜਰਾ, ਮਨਦੀਪ ਸਿੰਘ ਰੌਣੀ, ਜਤਿੰਦਰ, ਦਲਜੀਤ ਸਿੰਘ ਹਾਜ਼ਰ ਸਨ।

Advertisement

ਡੀ ਸੀ ਨੇ ਤਿਆਰੀਆਂ ਦਾ ਜਾਇਜ਼ਾ ਲਿਆ

ਫਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 21 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਪਹੁੰਚੇਗਾ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਫਰੀਦਕੋਟ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ 21 ਨਵੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਖੰਨਾ ਵੱਲੋਂ ਦਾਖਲ ਹੋਵੇਗਾ। ਉਨ੍ਹਾਂ ਸਾਫ਼-ਸਫ਼ਾਈ, ਸੁਰੱਖਿਆ, ਟਰੈਫਿਕ ਪ੍ਰਬੰਧਨ ਅਤੇ ਸ਼ਰਧਾਲੂਆਂ ਦੀ ਸਹੂਲਤ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ, ਮੈਡੀਕਲ ਸੁਵਿਧਾਵਾਂ ਸਮੇਤ ਹਰੇਕ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦਸਆ ਕਿ ਅਜਨਾਲੀ ਗੇਟ, ਮੰਡੀ ਗੋਬਿੰਦਗੜ੍ਹ ਦੇ ਸਾਹਮਣੇ ਅਤੁੱਟ ਲੰਗਰ ਵਰਤਾਇਆ ਜਾਵੇਗਾ ਅਤੇ ਨਗਰ ਕੀਰਤਨ ਮੰਡੀ ਗੋਬਿੰਦਗੜ੍ਹ ਤੋਂ ਅੱਗੇ ਫਲੋਟਿੰਗ ਰੈਸਟੋਰੈਂਟ ਵਾਲੇ ਪੁਲ ਦੇ ਉਤੋਂ ਲੰਘ ਕੇ ਸਾਨੀਪੁਰ ਚੌਕ, ਰੇਲਵੇ ਰੋਡ, ਵਿਸ਼ਵਕਰਮਾ ਚੌਕ, ਫਲਾਈਓਵਰ ਰਾਹੀਂ ਚਾਰ ਨੰਬਰ ਚੂੰਗੀ ਤੋਂ ਵਿਧਾਇਕ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਕੋਲ ਪੁੱਜੇਗਾ ਜਿੱਥੇ ਕਿ ਅਤੁੱਟ ਲੰਗਰ ਵਰਤਾਇਆ ਜਾਵੇਗਾ ਜਿਥੋ ਕਿ ਜੋਤੀ ਸਰੂਪ ਮੋੜ ਤੋਂ ਖੱਬੇ ਹੱਥ ਹੋ ਕੇ ਡੀ ਸੀ ਕੰਪਲੈਕਸ ਤੇ ਕੋਰਟ ਕੰਪਲੈਕਸ ਸਾਹਮਣਿਓਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ ਅਤੇ ਰਾਤ ਦੀ ਠਹਿਰ ਹੋਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਦਿਨ 22 ਨਵੰਬਰ ਨੂੰ ਸਵੇਰੇ ਕਰੀਬ 8 ਵਜੇ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ। ਉਨ੍ਹਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਤਿਆਰੀਆਂ ਵਜੋਂ ਸਮੁੱਚੇ ਪ੍ਰਬੰਧ ਸਮੇ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਏ ਡੀ ਸੀ ਅਰਵਿੰਦ ਕੁਮਾਰ, ਏ ਡੀ ਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ ਡੀ ਐੱਮ ਅਮਲੋਹ ਚੇਤਨ ਬੰਗੜ, ਐੱਸ ਡੀ ਐੱਮ ਬਸੀ ਪਠਾਣਾ ਹਰਵੀਰ ਕੌਰ ਅਤੇ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਹਾਜ਼ਰ ਸਨ।

ਰੂਪਨਗਰ ਪੁਲੀਸ ਨੇ ਆਵਾਜਾਈ ਨੂੰ ਬਦਲਵੇ ਰੂਟਾਂ ’ਤੇ ਤਬਦੀਲ ਕੀਤਾ

ਰੂਪਨਗਰ/ਘਨੌਲੀ (ਜਗਮੋਹਨ ਸਿੰਘ): ਜ਼ਿਲ੍ਹਾ ਰੂਪਨਗਰ ਪੁਲੀਸ ਨੇ 19 ਨਵੰਬਰ ਤੋਂ 29 ਨਵੰਬਰ ਤੱਕ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੇ ਮੱਦੇਨਜ਼ਰ ਤੇ ਸ਼ਰਧਾਲੂਆਂ ਦੀ ਸਹੂਲਤ ਆਵਾਜਾਈ ਨੂੰ ਬਦਲਵੇਂ ਮਾਰਗਾਂ ’ਤੇ ਤਬਦੀਲ ਕਰ ਦਿੱਤਾ ਹੈ। ਐੱਸ ਐੱਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰੂਪਨਗਰ ਤੋਂ ਬਿਲਾਸਪੁਰ/ਮਨਾਲੀ ਜਾਣ ਵਾਲੀ ਆਵਾਜਾਈ ਨੂੰ ਰੂਪਨਗਰ ਤੋਂ ਵਾਇਆ ਘਨੌਲੀ-ਨਾਲਾਗੜ੍ਹ-ਦੇਹਣੀ-ਸਵਾਰਘਾਟ ਰਾਹੀਂ ਤਬਦੀਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਨਾਲੀ/ਬਿਲਾਸਪੁਰ ਤੋਂ ਆਉਣ ਵਾਲੀ ਟਰੈਫਿਕ ਨੂੰ ਟੀ-ਪੁਆਇੰਟ ਦੇਹਣੀ-ਨਾਲਾਗੜ੍ਹ-ਘਨੋਲੀ ਰਾਹੀ ਰੂਪਨਗਰ ਤਬਦੀਲ ਕੀਤਾ ਗਿਆ ਹੈ। ਇਸੇ ਤਰ੍ਹਾਂ ਰੂਪਨਗਰ ਤੋਂ ਨੰਗਲ/ਊਨਾ ਜਾਣ ਵਾਲੀ ਆਵਾਜਾਈ ਨੂੰ ਰੂਪਨਗਰ ਤੋਂ ਹੈੱਡਵਰਕਸ-ਨੂਰਪੁਰਬੇਦੀ-ਝੱਜ ਚੌਕ-ਕਲਵਾਂ ਮੋੜ ਰਾਂਹੀ ਨੰਗਲ/ਊਨਾ ਨੂੰ ਤਬਦੀਲ ਕੀਤਾ ਜਾਵੇਗਾ। ਨੰਗਲ/ਉਨਾ ਤੋਂ ਰੂਪਨਗਰ ਆਉਣ ਜਾਣ ਵਾਲੀ ਆਵਾਜਾਈ ਨੂੰ ਕਲਵਾ ਮੋੜ-ਝੱਜ ਚੌਕ- ਨੂਰਪੁਰਬੇਦੀ -ਹੈੱਡ ਵਰਕਸ ਰਾਹੀ ਰੂਪਨਗਰ ਨੂੰ ਤਬਦੀਲ ਕੀਤਾ ਜਾਵੇਗਾ। ਬੁੰਗਾ ਸਾਹਿਬ ਤੋਂ ਗੜ੍ਹਸ਼ੰਕਰ/ਨੰਗਲ ਨੂੰ ਜਾਣ ਵਾਲੀ ਆਵਾਜਾਈ ਨੂੰ ਵਾਇਆ ਬੁੰਗਾ ਸਾਹਿਬ-ਨੂਰਪੁਰਬੇਦੀ-ਝੱਜ ਚੌਂਕ-ਕਲਵਾਂ ਮੋੜ ਰਾਹੀਂ ਗੜ੍ਹਸ਼ੰਕਰ/ਨੰਗਲ ਨੂੰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਢੁੱਕਵੀਆਂ ਸਥਾਨਾਂ ’ਤੇ ਟਰੈਫਿਕ ਡਾਇਰਵਜ਼ਨ ਡਿਸਪਲੇਅ ਬੋਰਡ ਵੀ ਲਗਾਏ ਗਏ ਹਨ। ਜ਼ਿਲ੍ਹਾ ਪੁਲੀਸ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਲੀਸ ਕੰਟਰੋਲ ਨੰਬਰ 9779464100, 85588-10962 ਅਤੇ 01887-297072 ਸਥਾਪਤ ਕੀਤੇ ਹਨ। ਸੀਨੀਅਰ ਪੁਲੀਸ ਕਪਤਾਨ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਕੁੱਲ 25 ਸੈਕਟਰਾਂ ਵਿੱਚ ਵੰਡਿਆ ਗਿਆ ਹੈ।

ਸਰਸਾ ਨੰਗਲ ’ਚ ਗੁਰਮਤਿ ਸਮਾਗਮ

ਘਨੌਲੀ: ਇੱਥੇ ਨੇੜਲੇ ਪਿੰਡ ਸਰਸਾ ਨੰਗਲ ਵਿੱਚ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਪਬਲਿਕ ਸਕੂਲ ਵਿਖੇ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਦੇਖ-ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਭੋਗ ਮਗਰੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਵਿਦਿਆਰਥੀਆਂ ਅਤੇ ਜਗਦੀਪ ਸਿੰਘ ਵੜੈੈਚ ਦੇ ਢਾਡੀ ਜਥੇ ਨ ਹਾਜ਼ਰੀ ਲਵਾਈ। ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਚਾਰਕ ਭਾਈ ਗੁਰਿੰਦਰਜੀਤ ਸਿੰਘ ਦੁਆਰਾ ਕਥਾ ਕੀਤੀ। ਇਸ ਮੌਕੇ ਇੰਚਾਰਜ ਦਵਿੰਦਰ ਸਿੰਘ, ਬੀਬੀ ਕਮਲਜੀਤ ਕੌਰ ਸਰਪੰਚ ਸਰਸਾ ਨੰਗਲ, ਹਰਵਿੰਦਰ ਕੌਰ ਕੋਟਬਾਲਾ, ਹਰਬੰਸ ਸਿੰਘ ਕੋਟਬਾਲਾ, ਗੁਰਮੇਲ ਸਿੰਘ ਜੰਮੂ, ਸਦੀਕ ਮੁਹੰਮਦ ਦੁਬਈ, ਅਕਾਲੀ ਆਗੂ ਜਰਨੈਲ ਸਿੰਘ ਭਰਤਗੜ੍ਹ ਅਤੇ ਸੁੱਚਾ ਸਿੰਘ ਸਰਸਾ ਨੰਗਲ ਹਾਜ਼ਰ ਸਨ। -ਪੱਤਰ ਪ੍ਰੇਰਕ

ਗੁਰਦੁਆਰਾ ਗੁਰਸਾਗਰ ਸਾਹਿਬ ’ਚ ਸਮਾਗਮ ਕਰਵਾਇਆ

ਚੰਡੀਗੜ੍ਹ (ਕੁਲਦੀਪ ਸਿੰਘ): ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ੍ਹ ਵਿਖੇ ਗੁਰੂ ਤੇਗ ਬਹਾਦਰ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ। ਮੁੱਖ ਸੇਵਾਦਾਰ ਸ਼੍ਰੋਮਣੀ ਸੰਤ ਪ੍ਰਿਤਪਾਲ ਸਿੰਘ ਅਤੇ ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਅਤੇ ਮਾਤਾ ਚਰਨ ਕਮਲ ਕੌਰ ਦੇ ਵਿਸੇਸ਼ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਬਾਬਾ ਸਰੂਪ ਸਿੰਘ ਗੁਰਦੁਆਰਾ ਸੰਤਸਰ, ਬਾਬਾ ਜਗਰੂਪ ਸਿੰਘ ਬਰਨਾਲਾ, ਬਾਬਾ ਸੁਰਜੀਤ ਸਿੰਘ ਯੂ ਐੱਸ ਏ, ਬਾਬਾ ਬਲਜੀਤ ਸਿੰਘ ਖੇੜੀ ਗੰਡਿਆਂ, ਢਾਡੀ ਲਖਵਿੰਦਰ ਸਿੰਘ ਪਾਰਸ, ਬਾਬਾ ਗੁਰਮੇਲ ਸਿੰਘ ਲੰਗਰਾਂ ਵਾਲੇ, ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਨੇ ਹਾਜ਼ਰੀ ਲਵਾਈ। ਸਮਾਗਮ ਵਿੱਚ ਡਾ. ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ, ਕਰਨੈਲ ਸਿੰਘ ਪੀਰ ਮੁਹੰਮਦ, ਰਾਜਾ ਸਿੰਘ ਰਜਿੰਦਰ ਸਿੰਘ ਨਰਹੇੜੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜਗਜੀਤ ਸਿੰਘ ਛੜਬੜ ਨੇ ਸੰਬੋਧਨ ਕੀਤਾ।

Advertisement
×