DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ

ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਤੋਂ ਨਾਹਨ ਪਹੁੰਚਿਆ ਨਗਰ ਕੀਰਤਨ

  • fb
  • twitter
  • whatsapp
  • whatsapp
featured-img featured-img
ਗੁਰਦੁਆਰੇ ਤੋਂ ਸਜਾਏ ਨਗਰ ਕੀਰਤਨ ਦਾ ਦ੍ਰਿਸ਼।
Advertisement

ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਪਾਤਿਸ਼ਾਹੀ ਦਸਵੀਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਕ ਨਗਰ ਕੀਰਤਨ ਸਜਾਇਆ ਗਿਆ। ਇਹ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਪਿੰਡ ਫਿਰੋਜ਼ਪੁਰ, ਚੇਚੀ ਮਾਜਰਾ, ਕੁਲੜਪੁਰ, ਨੇਤਾਜੀ ਸੁਭਾਸ਼ ਚੌਕ, ਅੰਬੇਡਕਰ ਚੌਕ, ਅੰਬਾਲਾ ਚੌਕ, ਡੇਰਾ, ਹਮੀਦਪੁਰ, ਛੋਟੀ ਰਸੋਰ, ਕਾਲਾ ਅੰਬ ਅਤੇ ਹੋਰ ਥਾਵਾਂ ਤੋਂ ਹੁੰਦਾ ਹੋਇਆ ਨਾਹਨ ਪਹੁੰਚਿਆ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਨਾਰਾਇਣਗੜ੍ਹ ਦੇ ਅੰਬੇਡਕਰ ਚੌਕ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਅਤੇ ਅੰਬਾਲਾ ਨਾਹਨ ਰੋਡ ’ਤੇ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਨਿੱਘਾ ਸਵਾਗਤ ਕੀਤਾ। ਸੰਗਤ ਅਤੇ ਪ੍ਰਬੰਧਕ ਕਮੇਟੀਆਂ ਨੇ ਫਲ, ਠੰਡਾ ਮਿੱਠਾ ਪਾਣੀ, ਲਿਮਕਾ, ਕੋਕ ਅਤੇ ਹੋਰ ਕਈ ਤਰ੍ਹਾਂ ਦੇ ਭੋਜਨ ਦੀ ਸੇਵਾ ਕੀਤੀ। ਸੇਵਾਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਹ ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਜੀ ਦੇ ਨਾਹਨ ਸਥਿਤ ਗੁਰਦੁਆਰਾ ਦਸਮੇਸ਼ ਅਸਥਾਨ ਨਾਹਨ ਵਿਖੇ ਗੁਰੂ ਸਾਹਿਬ ਜੀ ਦੇ 341ਵੇਂ ਆਗਮਨ ਦੀ ਖੁਸ਼ੀ ਵਿੱਚ ਕੀਤੇ ਪ੍ਰੋਗਰਾਮ ਵਿੱਚ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਦਸਮੇਸ਼ ਅਸਥਾਨ ਵਿਖੇ ਆਗਮਨ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਖਜ਼ਾਨਚੀ ਗਗਨਦੀਪ ਸਿੰਘ ਅਤੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੇ ਪ੍ਰਧਾਨ ਭਗਤ ਸਿੰਘ, ਸਕੱਤਰ ਗੁਰਜੰਟ ਸਿੰਘ ਤੇ ਹੋਰ ਹਾਜ਼ਰ ਸਨ।

Advertisement
Advertisement
×