ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਇਬ ਸੈਣੀ ਨੇ ਪੰਜਾਬ ਲਈ ਰਾਹਤ ਸਮੱਗਰੀ ਦੇ 20 ਟਰੱਕ ਭੇੇਜੇ

ਹੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ਨੂੰ ਪੰਜ-ਪੰਜ ਕਰੋਡ਼ ਰੁਪਏ ਦੀ ਮਦਦ
ਮੁੱਖ ਮੰਤਰੀ ਨਾਇਬ ਸੈਣੀ ਰਾਹਤ ਸਮੱਗਰੀ ਨਾਲ ਭਰੇ ਟਰੱਕਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ।
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹਰਿਆਣਾ ਨੇ ਹੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਨੂੰ ਤੁਰੰਤ ਪੰਜ-ਪੰਜ ਕਰੋੜ ਰੁਪਏ ਦੀ ਸਹਾਇਤਾ ਭੇਜੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਪੰਜਾਬ ਅਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਦੋਹਾਂ ਸੂਬਿਆਂ ਵਿਚ ਹੋਏ ਨੁਕਸਾਨ ਲਈ 31 ਸੌ ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ। ਜਿਸ ਵਿੱਚ ਪੰਜਾਬ ਨੂੰ 1600 ਅਤੇ ਹਿਮਾਚਲ ਨੂੰ 1500 ਕਰੋੜ ਰੁਪਏ ਦੀ ਮਦਦ ਦਿੱਤੀ ਹੈ।

ਨਾਇਬ ਸਿੰਘ ਸੈਣੀ ਅੱਜ ਇੱਥੇ ਅਨਾਜ ਮੰਡੀ ਪਿਪਲੀ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਲਈ ਰਾਹਤ ਸਮੱਗਰੀ ਲੈ ਕੇ ਜਾਣ ਵਾਲੇ 20 ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਟਰੱਕਾਂ ਵਿਚ ਦਾਲਾਂ, ਚੌਲ, ਪਾਣੀ, ਜੂਸ, ਅਚਾਰ, ਮੱਛਰਦਾਨੀਆਂ, ਤਰਪਾਲਾਂ, ਜਾਨਵਰਾਂ ਲਈ ਹਰਾ ਚਾਰਾ, ਛਾਣ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਚੀਜਾਂ ਪੰਜਾਬ ਲਈ ਭੇਜੀਆਂ ਗਈਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਸੂਬੇ ਵਿਚ ਸੇਮ ਨਾਲ ਪ੍ਰਭਾਵਿਤ ਇਲਾਕਿਆਂ ਦੇ ਨਾਗਰਿਕਾਂ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕੰਮ ਕਰ ਰਹੀ ਹੈ। ਉਨਾਂ ਦੱਸਿਆ ਕਿ ਹੁਣ ਤਕ 5,786 ਪਿੰਡਾਂ ਦੇ 3 ਲੱਖ 24 ਹਜ਼ਾਰ ਕਿਸਾਨਾਂ ਨੇ 19 ਲੱਖ 22 ਹਜ਼ਾਰ ਏਕੜ ਦੇ ਨੁਕਸਾਨ ਦੀ ਰਜਿਸਟਰੇਸ਼ਨ ਕਰਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਹੜ੍ਹ ਕਾਰਨ ਮੌਤ ਹੋ ਗਈ ਹੈ ਸਰਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 15 ਹਜ਼ਾਰ 500 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ, ਕਰਮਚਰੀਆਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣੀ ਇੱਛਾ ਅਨੁਸਾਰ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

Advertisement

Advertisement
Show comments