DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਨਾਇਬ ਤਹਿਸੀਲਦਾਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਅਧਿਕਾਰੀਆਂ ਨੂੰ ਮਸਲੇ ਜਲਦੀ ਹੱਲ ਕਰਨ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
Advertisement
ਨਾਰਾਇਨਗੜ੍ਹ ਵਿੱਚ ਲਾਏ ਕੈਂਪ ਵਿੱਚ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਦਾ ਸਮੇਂ ਸਿਰ ਨਿਬੇੜਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਦਾ ਮਕੋਦ ਆਮ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਣ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਇਨ੍ਹਾਂ ਦਾ ਹੱਲ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪ੍ਰਸ਼ਾਸਨ ਦੀ ਤਰਜੀਹ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਨਾਗਰਿਕ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ-ਵਾਰ ਦਫ਼ਤਰਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ ’ਤੇ ਹੀ ਹੱਲ ਕੀਤੀਆਂ ਜਾ ਸਕਣ ਵਾਲੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਅਤੇ ਉਨ੍ਹਾਂ ਮਾਮਲਿਆਂ ਨੂੰ ਤਰਜੀਹ ਦੇਣ ਜਿਨ੍ਹਾਂ ਲਈ ਵਿਭਾਗੀ ਪ੍ਰਕਿਰਿਆਵਾਂ ਦੀ ਲੋੜ ਹੁੰਦੀ ਹੈ।

Advertisement

Advertisement
Advertisement
×