DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਰ ਨਰਾਇਣ ਸੇਵਾ ਸਮਿਤੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਕੌਂਸਲਰ ਨਵਨਵੀਤ ਕੌਰ ਨੇ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਨਰ ਨਰਾਇਣ ਸੀਮਿਤੀ ਮੈਂਬਰ।
Advertisement

ਪਿਛਲੇ 15 ਸਾਲਾਂ ਤੋਂ ਨਿਰੰਤਰ ਲੋੜਵੰਦਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰ ਰਹੀ ਨਰ ਨਰਾਇਣ ਸੇਵਾ ਸਮਿਤੀ ਵੱਲੋਂ ਅੱਜ ਲਕਸ਼ਮੀ ਨਰਾਇਣ ਮੰਦਿਰ ਵਿੱਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਿਤੀ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਵੰਡਿਆ। ਇਸ ਮੌਕੇ ਕੌਂਸਲਰ ਨਵਨਵੀਤ ਕੌਰ ਅਤੇ ਸਮਾਜ ਸੇਵੀ ਪ੍ਰਭਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੰਦਿਰ ਪੁੱਜਣ ’ਤੇ ਸਮਿਤੀ ਮੈਂਬਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਮਹਿਮਾਨਾਂ ਨੇ ਕਿਹਾ ਕਿ ਲੋੜਵੰਦਾਂ ਤੇ ਬੇਸਹਾਰਾ ਲੋਕਾਂ ਦੀ ਸੇਵਾ ਕਰਨ ਤੋਂ ਵੱਡੀ ਹੋਰ ਕੋਈ ਸੇਵਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨਰ ਨਰਾਇਣ ਸੇਵਾ ਸਮਿਤੀ ਪਿਛਲੇ ਡੇਢ ਦਹਾਕੇ ਤੋਂ ਇਹ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੀ ਹੈ। ਆਗੂਆਂ ਨੇ ਭਰੋਸਾ ਦਿੱਤਾ ਕਿ ਸਮਿਤੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਲਈ ਉਹ ਸਦਾ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਭਵਿੱਖ ਵਿੱਚ ਜੋ ਵੀ ਮਦਦ ਸੰਭਵ ਹੋਵੇਗੀ, ਉਹ ਜ਼ਰੂਰ ਕਰਨਗੇ।

Advertisement

ਸਮਿਤੀ ਦੇ ਸੰਸਥਾਪਕ ਪ੍ਰਧਾਨ ਮੁਨੀਸ਼ ਭਾਟੀਆ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਮੁਫ਼ਤ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਕੂਲ ਫੀਸ, ਵਰਦੀਆਂ, ਕਿਤਾਬਾਂ, ਬੂਟ ਤੇ ਜੁਰਾਬਾਂ, ਬੇਸਹਾਰਾ ਵਿਅਕਤੀਆਂ ਲਈ ਦਵਾਈਆਂ, ਸਿਹਤ ਜਾਂਚ ਕੈਂਪ, ਦਿਵਿਆਂਗਾਂ ਨੂੰ ਉਪਕਰਨ ਵੰਡਣ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਵਿੱਚ ਮਦਦ ਕਰਨ ਵਰਗੇ ਕਾਰਜ ਕੀਤੇ ਜਾਂਦੇ ਹਨ। ਸਮਿਤੀ ਝੁੱਗੀ ਝੌਂਪੜੀਆਂ ਵਿੱਚ ਜਾ ਕੇ ਭੋਜਨ, ਕੰਬਲ ਅਤੇ ਕੱਪੜੇ ਵੰਡਣ ਦੀ ਸੇਵਾ ਵੀ ਕਰ ਰਹੀ ਹੈ। ਅੰਤ ਵਿੱਚ ਸਮਿਤੀ ਦੇ ਸਕੱਤਰ ਵਿਨੋਦ ਅਰੋੜਾ ਤੇ ਪ੍ਰਾਜੈਕਟ ਚੇਅਰਮੈਨ ਪੰਕਜ ਮਿੱਤਲ ਨੇ ਦਾਨੀ ਸੱਜਣਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਰਨੈਲ ਸਿੰਘ, ਹਰੀਸ਼ ਭਾਟੀਆ ਤੇ ਪੰਡਿਤ ਮਧੂਸੂਦਨ ਮੌਜੂਦ ਸਨ।

Advertisement

Advertisement
×