ਆਰੀਆ ਕੰਨਿਆ ਕਾਲਜ ਦੇ ਸਿਹਤ ਤੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੌਮੀ ਖੇਡ ਦਿਵਸ ਮਨਾਇਆ ਗਿਆ। ਇਸ ਦੌਰਾਨ ਕਾਲਜ ਵਿੱਚ ਤਿੰਨ ਰੋਜ਼ਾ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਯੋਗ ਅਤੇ ਬਾਲ ਫਾਰਵਰਡਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤ੍ਰਹਨ, ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਸੋਨੀਆ ਮਲਿਕ, ਅਧਿਆਪਕਾਂ ਅਤੇ ਗ਼ੈਰ-ਅਧਿਆਪਨ ਸਟਾਫ਼ ਅਤੇ ਵਿਦਿਆਰਥੀਆਂ ਨੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ।
‘ਇੱਕ ਘੰਟਾ’ ਦੇ ਥੀਮ ਅਧੀਨ ਖੇਡ ਦੇ ਮੈਦਾਨ ਵਿੱਚ ਸੂਰਜ ਨਮਸਕਾਰ ਕੀਤਾ ਗਿਆ ਅਤੇ ਇਸ ਲੜੀ ਤਹਿਤ ਤਿੰਨ ਮੁੱਖ ਮੁਕਾਬਲੇ ਵ੍ਰਿਕਸ਼ਾਸਨ ਮੁਦਰਾ, ਕੁਰਸੀ ਆਸਣ ਅਤੇ ਤੱਤ ਆਸਣ ਕਰਵਾਏ ਗਏ। ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਕੀਮਤੀ ਸਮਾਂ ਮੋਬਾਈਲ ਫੋਨਾਂ ’ਤੇ ਨਹੀਂ ਬਿਤਾਉਣਾ ਚਾਹੀਦਾ, ਸਗੋਂ ਖੇਡਾਂ ਅਤੇ ਯੋਗਾ ਆਦਿ ਵਿੱਚ ਰੁੱਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਅਤੇ ਖੇਡਾਂ ਸਰੀਰਕ ਤੇ ਮਾਨਸਿਕ ਸ਼ਾਂਤੀ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਯੋਗ ਜੀਵਨ ਦੀ ਨੀਂਹ ਹੈ ਅਤੇ ਸਾਨੂੰ ਇਸ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ 30 ਅਗਸਤ ਨੂੰ ਵਿਦਿਆਰਥੀ, ਫੈਕਲਟੀ ਅਤੇ ਗ਼ੈਰ-ਅਧਿਆਪਨ ਸਟਾਫ਼ ਸਾਈਕਲਿੰਗ ਅਤੇ ‘ਰਨ ਐਂਡ ਰਾਈਡ’ ਗਤੀਵਿਧੀ ਵਿੱਚ ਹਿੱਸਾ ਲੈਣਗੇ।

