ਕੌਮੀ ਯੁਵਾ ਸੰਸਦ ਮੁਕਾਬਲਾ ਕਰਵਾਇਆ
ਸੰਸਦੀ ਮਾਮਲਿਆਂ ਦੇ ਮੰਤਰਾਲੇ ਦੇ ਸਹਿਯੋਗ ਨਾਲ ਕੁਰੂਕਸ਼ੇਤਰ ਯੂਨੀਵਰਸਿਟੀ ’ਚ 17ਵਾਂ ਕੌਮੀ ਯੁਵਾ ਸੰਸਦ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਯੂਨੀਵਰਸਿਟੀ ਦੇ 55 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਮਾਡਲ ਸੰਸਦ ਨੂੰ ਸ਼ਾਨਦਾਰ ਪ੍ਰਤਿਭਾ ਨਾਲ ਪੇਸ਼ ਕੀਤਾ। ਵਿਦਿਆਰਥੀ ਭਲਾਈ ਦੇ ਡੀਨ...
Advertisement
ਸੰਸਦੀ ਮਾਮਲਿਆਂ ਦੇ ਮੰਤਰਾਲੇ ਦੇ ਸਹਿਯੋਗ ਨਾਲ ਕੁਰੂਕਸ਼ੇਤਰ ਯੂਨੀਵਰਸਿਟੀ ’ਚ 17ਵਾਂ ਕੌਮੀ ਯੁਵਾ ਸੰਸਦ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਯੂਨੀਵਰਸਿਟੀ ਦੇ 55 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਮਾਡਲ ਸੰਸਦ ਨੂੰ ਸ਼ਾਨਦਾਰ ਪ੍ਰਤਿਭਾ ਨਾਲ ਪੇਸ਼ ਕੀਤਾ। ਵਿਦਿਆਰਥੀ ਭਲਾਈ ਦੇ ਡੀਨ ਪ੍ਰੋ. ਏ ਆਰ ਚੌਧਰੀ ਨੇ ਸਵਾਗਤੀ ਭਾਸ਼ਣ ਦਿੱਤਾ। ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਇਹ ਮੁਕਾਬਲਾ ਨਾ ਸਿਰਫ ਨੌਜਵਾਨਾਂ ਨੂੰ ਸੰਸਦੀ ਪ੍ਰਕਿਰਿਆਵਾਂ ਦੀ ਸਮਝ ਪ੍ਰਦਾਨ ਕਰਦਾ ਹੈ ਬਲਕਿ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦਾ ਹੈ। ਅਜੇਹੇ ਸਮਾਗਮ ਨੌਜਵਾਨਾਂ ਵਿੱਚ ਲੋਕਤੰਤਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ।
Advertisement
Advertisement
