Nayab Singh Saini ਵੱਲੋਂ ਗੁਰੂ ਰਵਿਦਾਸ ਦੀ ਮੂਰਤੀ ਸਥਾਪਨਾ ਸਮਾਰੋਹ ’ਚ ਸ਼ਿਰਕਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੀਆਂ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਜ਼ਿਲ੍ਹੇ ਦੇ ਪਿੰਡ ਜਡੌਲਾ ਵਿੱਚ ਗੁਰੂ ਰਵਿਦਾਸ ਦੀ ਮੂਰਤੀ ਸਥਾਪਨਾ ਸਮਾਰੋਹ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੀਆਂ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਜ਼ਿਲ੍ਹੇ ਦੇ ਪਿੰਡ ਜਡੌਲਾ ਵਿੱਚ ਗੁਰੂ ਰਵਿਦਾਸ ਦੀ ਮੂਰਤੀ ਸਥਾਪਨਾ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਮੌਜੂਦ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਦੌਰਾਨ ਗੁਰੂ ਰਵਿਦਾਸ ਜਨ ਕਲਿਆਣ ਕਮੇਟੀ ਨੂੰ 31 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਈਸ਼ਵਰ ਸਿੰਘ, ਭਾਜਪਾ ਪ੍ਰਦੇਸ਼ ਸਕੱਤਰ ਸੱਤ ਪ੍ਰਕਾਸ਼ ਜਰਾਵਤਾ, ਸੂਬਾ ਮੀਤ ਪ੍ਰਧਾਨ ਅਸ਼ੋਕ ਗੁੱਜਰ, ਜ਼ਿਲ੍ਹਾ ਪ੍ਰਧਾਨ ਜੋਤੀ ਸੈਣੀ ਆਦਿ ਹਾਜ਼ਰ ਸਨ।
Advertisement
Advertisement
×

