ਕੁਲਵਿੰਦਰ ਕੌਰ
ਫਰੀਦਾਬਾਦ, 24 ਫਰਵਰੀ
ਨਹਿਰੂ ਯੁਵਾ ਕੇਂਦਰ ਤੇ ਜੇ.ਸੀ. ਬੋਸ ਯੂਨੀਵਰਸਿਟੀ ਦੀ ਅਗਵਾਈ ਹੇਠ ਜ਼ਿਲ੍ਹਾ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਯੂਨੀਵਰਸਿਟੀ ਦੇ ਵਿਵੇਕਾਨੰਦ ਆਡੀਟੋਰੀਅਮ ਵਿੱਚ ਕਰਵਾਇਆ ਗਿਆ ਜਿਸ ਵਿੱਚ 250 ਨੌਜਵਾਨਾਂ ਨੇ ਭਾਗ ਲਿਆ। ਪ੍ਰੋਗਰਾਮ ਵਿੱਚ ਐੱਨਐੱਸਐੱਸ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।
ਜ਼ਿਲ੍ਹਾ ਯੂਥ ਅਫ਼ਸਰ ਅਤੇ ਨਹਿਰੂ ਯੁਵਾ ਕੇਂਦਰ ਦੇ ਪ੍ਰੋਗਰਾਮ ਪ੍ਰਧਾਨ ਰਵਿੰਦਰ ਮੋਹਨ ਨੇ ਦੱਸਿਆ ਕਿ ਵਿਕਾਸ ਲਈ ਵੱਖ-ਵੱਖ ਵਿਸ਼ਿਆਂ ‘ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਮੁੱਖ ਮਹਿਮਾਨ ਵਜੋਂ ਜੇਸੀ ਸੁਨੀਲ ਕੁਮਾਰ ਗਰਗ, ਰਜਿਸਟਰਾਰ, ਬੋਸ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ ਤੇ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਰਾਕੇਸ਼ ਗੌਤਮ ਨੇ ਦੱਸਿਆ ਕਿ ਕੋਵਿਡ ਦੇ ਮਾੜੇ ਦੌਰ ਤੋਂ ਬਾਅਦ ਲੋਕ ਜ਼ਿੰਦਗੀ ਵਿੱਚ ਅੱਗੇ ਵਧ ਰਹੇ ਹਨ।
ਇਸ ਦੌਰਾਨ ਰਿਸੋਰਸ ਪਰਸਨ ਵਜੋਂ ਐੱਨਐੱਸਐੱਸ ਕੋਆਰਡੀਨੇਟਰ ਪ੍ਰੋ. ਪ੍ਰਦੀਪ ਕੁਮਾਰ ਡਿਮਰੀ, ਸਿੱਖਿਆ ਸ਼ਾਸਤਰੀ ਡਾ. ਐੱਮ.ਪੀ. ਸਿੰਘ, ਸਟਾਰਟਅੱਪ ਮੈਨੇਜਰ ਅਨੁਰਾਗ ਪਾਂਡੇ, ਸਿੱਖਿਆ ਸ਼ਾਸਤਰੀ ਦੇਵੇਂਦਰ, ਸਮਾਜ ਸੇਵੀ ਤੇ ਪੱਤਰਕਾਰ ਦੀਪਕ ਸ਼ਰਮਾ ਮੌਜੂਦ ਸਨ ਜਿਨ੍ਹਾਂ ਫਿੱਟ ਇੰਡੀਆ, ਆਯੂਸ਼ਮਾਨ ਭਾਰਤ, ਸਟਾਰਟ ਅੱਪ, ਸਵੱਛ ਭਾਰਤ ਅਤੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਬਾਰੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰੋਗਰਾਮ ਵਿੱਚ ਨਹਿਰੂ ਯੁਵਾ ਕੇਂਦਰ ਦੀ ਸਾਰੀ ਕੋਰ ਟੀਮ ਅਤੇ ਵਾਲੰਟੀਅਰ ਹਾਜ਼ਰ ਸਨ, ਜਿਸ ਵਿੱਚ ਸ੍ਰੀਮਤੀ ਕਰਿਸ਼ਮਾ, ਕੇਸ਼ਵ ਗੌੜ, ਆਸ਼ਾ ਤੇ ਕਵਿਤਾ ਨੇ ਮੁੱਖ ਭੂਮਿਕਾਵਾਂ ਨਿਭਾਈਆਂ।