ਸਕੂਲ ’ਚ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ
ਇੱਥੇ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਉਤਸ਼ਾਹ ਨਾਲ ਹੋਈ। ਬੱਚਿਆਂ ਨੂੰ ਕੈਂਡੀ ਵੰਡੀ ਗਈ ਤੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ...
Advertisement
ਇੱਥੇ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਉਤਸ਼ਾਹ ਨਾਲ ਹੋਈ। ਬੱਚਿਆਂ ਨੂੰ ਕੈਂਡੀ ਵੰਡੀ ਗਈ ਤੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਕਿਹਾ ਕਿ ਨਵਾਂ ਅਕਾਦਮਿਕ ਸਾਲ ਨਵੀਆਂ ਉਮੀਦਾਂ, ਨਵੇਂ ਟੀਚਿਆਂ ਤੇ ਨਵੀਆਂ ਪ੍ਰਾਪਤੀਆਂ ਦੀ ਸ਼ੁਰੂਆਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਉਤਸ਼ਾਹਿਤ ਕੀਤਾ ਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਉਨ੍ਹਾਂ ਨੂੰ ਬਿਹਤਰ ਨਾਗਰਿਕ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਸਕੂਲ ਕੋਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਵਾਈਸ ਪ੍ਰਿੰਸੀਪਲ ਸਤਬੀਰ ਸਿੰਘ ਤੇ ਸਮੁੱਚਾ ਸਟਾਫ ਮੌਜੂਦ ਸੀ।
Advertisement
Advertisement
×

