ਪੱਤਰ ਪ੍ਰੇਰਕ
ਗੂਹਲਾ ਚੀਕਾ, 3 ਜੁਲਾਈ
ਗੁਰਦੁਆਰਾ ਸਾਹਿਬ ਛੇਵੀਂ ਤੇ ਨੌਵੀਂ ਪਾਤਸ਼ਾਹੀ ਚੀਕਾ ਕੈਥਲ ਵਿਚ ਦੋ ਨਵੀਆਂ ਇਮਾਰਤਾਂ ਲੰਗਰ ਹਾਲ ਤੇ ਰਿਹਾਇਸ਼ੀ ਮਕਾਨ ਬਾਬਾ ਅਮਰੀਕ ਸਿੰਘ ਕਾਰ ਸੇਵਾ ਹੀਰਾ ਬਾਗ ਵਾਲਿਆਂ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੇ ਗਏ। ਇਮਾਰਤਾਂ ਦੇ ਉਦਘਾਟਨ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਹੀਰਾ ਬਾਗ ਪਟਿਆਲਾ ਵਾਲੇ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਕਰਨੈਲ ਸਿੰਘ ਨਿੰਮਨਾਬਾਦ ਸੀਨੀਅਰ ਮੀਤ ਪ੍ਰਧਾਨ, ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਐਡਵੋਕੇਟ ਚੰਨਦੀਪ ਸਿੰਘ ਰੋਹਤਕ ਮੀਤ ਸਕੱਤਰ, ਜਥੇਦਾਰ ਸਤਪਾਲ ਸਿੰਘ ਰਾਮਗੜੀਆ ਪਿਹੋਵਾ, ਅਮਰਿੰਦਰ ਸਿੰਘ ਹਾਜ਼ਰ ਸਨ।