ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਂ ਵਿਦਿਆਰਥੀ ਨੌਕਰੀ ਲਈ ਚੁਣੇ

ਜੀਂਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਤੇ ਟੈਕਨਾਲੋਜੀ ਵਿੱਚ ਅੱਜ ਓਮ ਡੀਜ਼ਲਜ਼ ਟੈਕਇਨਫਰਾ ਪ੍ਰਾਈਵੇਟ ਲਿਮਟਿਡ ਵੱਲੋਂ ਪਲੇਸਮੈਂਟ ਕੈਂਪ ਲਾਇਆ ਗਿਆ। ਇਸ ਮੌਕੇ ਕੰਪਨੀ ਵੱਲੋਂ ਮੈਨੇਜਿੰਗ ਡਾਇਰੈਕਟਰ ਘਨੇਸ਼ ਗਵਾਰੀ, ਸਲਾਹਕਾਰ ਅਨੁਰਾਧਾ ਲੀਗਲ ਅਤੇ ਤਕਨੀਕੀ ਮਾਹਿਰ ਵਿਵੇਕ ਮੌਜੂਦ ਸਨ। ਇਨ੍ਹਾਂ ਸਾਰੇ ਮੈਂਬਰਾਂ ਨੇ ਵਿਦਿਆਰਥੀਆਂ...
Advertisement

ਜੀਂਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਤੇ ਟੈਕਨਾਲੋਜੀ ਵਿੱਚ ਅੱਜ ਓਮ ਡੀਜ਼ਲਜ਼ ਟੈਕਇਨਫਰਾ ਪ੍ਰਾਈਵੇਟ ਲਿਮਟਿਡ ਵੱਲੋਂ ਪਲੇਸਮੈਂਟ ਕੈਂਪ ਲਾਇਆ ਗਿਆ। ਇਸ ਮੌਕੇ ਕੰਪਨੀ ਵੱਲੋਂ ਮੈਨੇਜਿੰਗ ਡਾਇਰੈਕਟਰ ਘਨੇਸ਼ ਗਵਾਰੀ, ਸਲਾਹਕਾਰ ਅਨੁਰਾਧਾ ਲੀਗਲ ਅਤੇ ਤਕਨੀਕੀ ਮਾਹਿਰ ਵਿਵੇਕ ਮੌਜੂਦ ਸਨ। ਇਨ੍ਹਾਂ ਸਾਰੇ ਮੈਂਬਰਾਂ ਨੇ ਵਿਦਿਆਰਥੀਆਂ ਨਾਲ ਵਿਅਕਤੀਗਤ ਚਰਚਾ ਕੀਤੀ ਤੇ ਉਨ੍ਹਾਂ ਨੂੰ ਉਦਯੋਗਾਂ ਦੀ ਲੋੜ, ਤਕਨੀਕੀ ਜਾਣਕਾਰੀ ਅਤੇ ਕਰੀਅਰ ਵਿਕਾਸ ਦੇ ਮਹੱਤਵਪੂਰਨ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਕੰਪਨੀ ਵੱਲੋਂ ਇੰਟਰਵਿਊ ਪ੍ਰੀਕਿਰਿਆ ਮਗਰੋਂ ਕੁੱਲ 9 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਸ ਮੌਕੇ ਮੈਨੇਜਮੈਂਟ ਡਾਇਰੈਕਟਰ ਅਭਿਸ਼ੇਕ ਬਾਂਸਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ।

Advertisement
Advertisement
Show comments