DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕਿਸੇ ਹੋਰ ਸੂਬੇ ਤੋਂ ਆਰਥਿਕ ਮਦਦ ਦੀ ਲੋੜ ਨਹੀਂ: ਦਾਦੂਵਾਲ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ, ਐੱਸ ਜੀ ਪੀ ਸੀ ਤੇ ਮੀਰੀ ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਟਰੱਸਟ ਨਾਲ ਜੁੜੇ ਕੁਝ ਲੋਕ ਇਹ...

  • fb
  • twitter
  • whatsapp
  • whatsapp
Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ, ਐੱਸ ਜੀ ਪੀ ਸੀ ਤੇ ਮੀਰੀ ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਟਰੱਸਟ ਨਾਲ ਜੁੜੇ ਕੁਝ ਲੋਕ ਇਹ ਭਰਮ ਫੈਲਾ ਰਹੇ ਹਨ ਕਿ ਮੈਡੀਕਲ ਕਾਲਜ ਨੂੰ ਚਲਾਉਣ ਲਈ 220 ਕਰੋੜ ਰੁਪਏ ਦੇ ਬਜਟ ਦੀ ਲੋੜ ਹੋਵੇਗੀ। ਇਨ੍ਹਾਂ ਲੋਕਾਂ ਦਾ ਮਕਸਦ ਸੰਗਤ ਤੇ ਐੱਚ ਐੱਸ ਜੀ ਐੱਮ ਸੀ ਦੇ ਮੈਂਬਰਾਂ ਨੂੰ ਡਰਾਉਣਾ ਹੈ ਪਰ ਹੁਣ ਸੰਗਤ ਤੇ ਮੈਂਬਰ ਅਜਿਹੀਆਂ ਸਾਜ਼ਿਸ਼ਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਇਕ ਸਮਾਂ ਸੀ ਜਦੋਂ ਇਹ ਪ੍ਰਚਾਰ ਕੀਤਾ ਜਾਂਦਾ ਸੀ ਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਸੰਚਾਲਨ ਪੰਜਾਬ ਤੋਂ ਆਉਣ ਵਾਲੇ ਪੈਸਿਆਂ ਨਾਲ ਹੁੰਦਾ ਹੈ ਪਰ ਐੱਚ ਐੱਸ ਜੀ ਐੱਮ ਸੀ ਦੇ ਗਠਨ ਤੇ ਬਜਟ ਸਾਹਮਣੇ ਆਉਣ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਹੈ ਕਿ ਹਰਿਆਣਾ ਦੇ ਗੁਰਦੁਆਰੇ ਆਪਣੇ ਸਰੋਤਾਂ ਨਾਲ ਸੰਚਾਲਨ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹਨ। ਉਨ੍ਹਾਂ ਨੂੰ ਕਿਸੇ ਹੋਰ ਸੂਬੇ ਤੋਂ ਆਰਥਿਕ ਸਹਾਇਤਾ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਐੱਚ ਐੱਸ ਜੀ ਐੱਮ ਸੀ ਇਸ ਸੰਸਥਾਨ ਦਾ ਸੰਚਾਲਨ ਕਰਨ ਵਿੱਚ ਅਸਮਰੱਥ ਰਹਿੰਦੀ ਹੈ ਤਾਂ ਉਨ੍ਹਾਂ ਦਾ ਟਰੱਸਟ ਖੁਦ ਇਸ ਸੰਸਥਾਨ ਦਾ ਸੰਚਾਲਨ ਕਰੇਗਾ ਅਤੇ ਮੈਡੀਕਲ ਕਾਲਜ ਦਾ ਨਿਰਮਾਣ ਵੀ ਜਲਦ ਕਰਵਾਇਆ ਜਾਏਗਾ।

Advertisement
Advertisement
×