ਪਰਾਲੀ ਸਾੜਨ ਦੇ ਮਾਮਲੇ ਵਧਣ ’ਤੇ ਤਿੰਨ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ
ਪ੍ਰਦੂਸ਼ਣ ਕੰਟੋਰਲ ਬੋਰਡ ਵੱਲੋਂ ਹਰਿਆਣਾ ਦੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਜੀਂਦ ਡੀ ਸੀ ਦਾ ਨਾਮ ਵੀ ਸ਼ਾਮਲ ਹੈ। ਨੋਟਿਸ ਵਿੱਚ ਡਿਪਟੀ ਕਮਿਸ਼ਨਰਾਂ ਤੋਂ ਸਾੜਨ ਦੇ ਮਾਮਲੇ ਵਧਣ ’ਤੇ ਜਵਾਬ ਮੰਗਿਆ ਗਿਆ...
Advertisement
ਪ੍ਰਦੂਸ਼ਣ ਕੰਟੋਰਲ ਬੋਰਡ ਵੱਲੋਂ ਹਰਿਆਣਾ ਦੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਜੀਂਦ ਡੀ ਸੀ ਦਾ ਨਾਮ ਵੀ ਸ਼ਾਮਲ ਹੈ। ਨੋਟਿਸ ਵਿੱਚ ਡਿਪਟੀ ਕਮਿਸ਼ਨਰਾਂ ਤੋਂ ਸਾੜਨ ਦੇ ਮਾਮਲੇ ਵਧਣ ’ਤੇ ਜਵਾਬ ਮੰਗਿਆ ਗਿਆ ਹੈ। ਜੀਂਦ ਦੇ ਨਾਲ ਜ਼ਿਲ੍ਹਾ ਹਿਸਾਰ ਅਤੇ ਜ਼ਿਲ੍ਹਾ ਫਤਿਹਾਬਾਦ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਬੋਰਡ ਵੱਲੋਂ ਜਾਰੀ ਕੀਤੇ ਗਏ ਨੋਟਿਸਾਂ ਵਿੱਚ 17 ਨਵੰਬਰ ਤੱਕ ਜਵਾਬ ਮੰਗਿਆ ਗਿਆ ਹੈ ਨਹੀਂ ਤਾਂ ਵਾਯੂ ਗੁਣਵੱਤਾ ਪ੍ਰਬੰਧਨ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਜਵਾਬਦੇਹ ਤੈਅ ਕੀਤੀ ਜਾਵੇ। ਦੂਜੇ ਪਾਸੇ, ਜ਼ਿਲ੍ਹਾ ਪੁਲੀਸ ਨੇ ਪਰਾਲੀ ਸਾੜਨ ’ਤੇ 15 ਕਿਸਾਨਾਂ ਖਿਲਾਫ਼ ਕੇਸ ਦਰਜ ਕੀਤੇ ਹਨ।
Advertisement
Advertisement
